ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਾਉਣ ਲਈ ਪਿੰਡ ’ਚ ਬਣੀ ਸਹਿਮਤੀ

Friday, Sep 20, 2024 - 10:36 AM (IST)

ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਾਉਣ ਲਈ ਪਿੰਡ ’ਚ ਬਣੀ ਸਹਿਮਤੀ

ਬਾਬਾ ਬਕਾਲਾ ਸਾਹਿਬ(ਰਾਕੇਸ਼)-ਹਾਲ ਹੀ ਵਿਚ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੈੜਾ ਵਿਖੇ ਉਨ੍ਹਾਂ ਦੇ ਸਮਰਥਕਾਂ ਤੇ ਪਿੰਡ ਵਾਸੀਆਂ ਦੀ ਜ਼ਰੂਰੀ ਇਕੱਤਰਤਾ ਹੋਈ, ਜਿਸ ਵਿਚ ਫੈਸਲਾ ਲਿਆ ਗਿਆ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਣ ਲਈ ਸਹਿਮਤੀ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ

ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੁਖਚੈਨ ਸਿੰਘ ਬਹੁਤ ਹੀ ਇਮਾਨਦਾਰ ਤੇ ਪੜ੍ਹੇ ਲਿਖੇ ਇਨਸਾਨ ਹਨ ਅਤੇ ਉਹ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ, ਜਿਸ ’ਤੇ ਸੁਖਚੈਨ ਸਿੰਘ ਨੇ ਹਾਜਰੀਨ ਦੀ ਬੇਨਤੀ ਨੂੰ ਪ੍ਰਵਾਨ ਕੀਤਾ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਬੱਸ ਨੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ

ਇਸ ਮੌਕੇ ਸਰਪੰਚ ਮਹਿੰਦਰ ਸਿੰਘ, ਸ਼ੇਰਜਸਜੀਤ ਸਿੰਘ, ਕੁਲਵੰਤ ਸਿੰਘ ਢਿੱਲੋਂ, ਬੂਟਾ ਸਿੰਘ ਤੇ ਤਰਸੇਮ ਸਿੰਘ (ਦੋਵੇਂ ਨੰਬਰਦਾਰ), ਮਾ.ਸਰਵਨ ਸਿੰਘ, ਅਜੀਤ ਸਿੰਘ, ਕਸ਼ਮੀਰ ਸਿੰਘ ਖੂਹ ਵਾਲੇ, ਕੈਪਟਨ ਭਗਵੰਤ ਸਿੰਘ, ਗਿਆਨ ਸਿੰਘ ਢਿੱਲੋਂ, ਬਿੱਲਾ ਖੈੜਾ, ਤਰਲੋਕ ਸਿੰਘ ਫੌਜੀ, ਰਘਬੀਰ ਸਿੰਘ ਫੌਜੀ, ਬਖਸ਼ੀਸ਼ ਸਿੰਘ, ਬਾਬਾ ਜਸਵੰਤ ਸਿੰਘ, ਬਲਰਾਜ ਸਿੰਘ ਫੌਜੀ, ਹਰਜਿੰਦਰ ਸਿੰਘ ਆਰੇ ਵਾਲਾ, ਰਾਣਾ ਸੰਧੂ, ਪ੍ਰਗਟ ਸੰਧੂ, ਮੇਜਰ ਖੈੜਾ, ਹਰਮਨਜੀਤ ਸਿੰਘ ਫੌਜੀ, ਬੱਬਾ ਮਿਸਤਰੀ, ਸਕੱਤਰ ਸਿੰਘ ਮਿਸਤਰੀ, ਸੁਖਦੇਵ ਸਿੰਘ ਸੰਧੂ, ਪਰਮਜੀਤ ਸਿੰਘ, ਬਿੱਟਾ, ਯੋਧਬੀਰ ਸਿੰਘ, ਸਰਮੁੱਖ ਸਿੰਘ ਵਾਸੀਆਨ ਖੈੜਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News