ਲੋਕਾਂ ਅੰਦਰ ਜਾਗੀ ਚੇਤਨਾ ਦਾ ਸਬੂਤ ਦੇ ਕੇ ਕੇਂਦਰ ਸਰਕਾਰ ਨੂੰ ਫਿਕਰਾਂ ''ਚ ਪਾ ਦਿੱਤਾ: ਸੁਖਦੇਵ ਢੀਂਡਸਾ

Saturday, Sep 26, 2020 - 04:55 PM (IST)

ਲੋਕਾਂ ਅੰਦਰ ਜਾਗੀ ਚੇਤਨਾ ਦਾ ਸਬੂਤ ਦੇ ਕੇ ਕੇਂਦਰ ਸਰਕਾਰ ਨੂੰ ਫਿਕਰਾਂ ''ਚ ਪਾ ਦਿੱਤਾ: ਸੁਖਦੇਵ ਢੀਂਡਸਾ

ਸੰਗਰੂਰ (ਸਿੰਗਲਾ): ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਨੂੰ ਅਕਾਲੀ ਦਲ ਡੈਮੋਕਰੇਟਿਕ  ਤੇ ਹੋਰ ਸਿਆਸੀ ਧਿਰਾਂ ਨੇ ਭਰਵੀਂ ਹਮਾਇਤ ਦੇ ਕੇ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਹੈ।ਉਨ੍ਹਾਂ ਕਿਸਾਨਾਂ ਦੇ ਮੁਕੰਮਲ ਬੰਦ ਨੂੰ ਕਿਸਾਨ ਏਕਤਾ ਦਾ ਸਬੂਤ ਦੱਸਦਿਆਂ ਕਿਹਾ ਕਿ ਇਸ ਨੇ ਲੋਕਾਂ ਅੰਦਰ ਜਾਗੀ ਚੇਤਨਾ ਦਾ ਸਬੂਤ ਦੇ ਕੇ ਕੇਂਦਰ ਸਰਕਾਰ ਨੂੰ ਫਿਕਰਾਂ 'ਚ ਪਾ ਦਿੱਤਾ ਹੈ। ਸਰਦਾਰ ਢੀਂਡਸਾ ਨੇ ਇੱਥੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਵਰਕਰਾਂ ਨੇ ਪੰਜਾਬ ਭਰ 'ਚ ਕਿਸਾਨ ਜਥੇਬੰਦੀਆਂ ਦਾ ਡਟ ਕੇ ਸਾਥ ਦਿੱਤਾ ਹੈ। ਧਰਨਿਆਂ ਅੰਦਰ ਸ਼ਮੂਲੀਅਤ ਕੀਤੀ ਹੈ ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੇ ਸਿਆਸਤ ਤੋਂ ਉਪਰ ਉੱਠ ਕੇ ਬਤੌਰ ਕਿਸਾਨ ਇਕੱਠਾਂ 'ਚ ਵੱਧ ਚੜ੍ਹ ਕੇ ਹਿੱਸਾ ਲਿਆ ਹੈ। 

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ-ਵਿਛੋੜਾ ਕਰਨ ਦੀ ਰੌਂਅ 'ਚ

ਕਿਸਾਨ ਜਥੇਬੰਦੀਆਂ ਦੀ ਮਿਸਾਲੀ ਹਮਾਇਤ ਕਰਕੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਮਾਣ ਵੀ ਖੱਟਿਆ ਤੇ ਕੇਂਦਰ ਸਰਕਾਰ ਨੂੰ ਸਿੱਧੀ ਤਰ੍ਹਾਂ ਲਲਕਾਰਿਆ ਹੈ। ਢੀਂਡਸਾ ਨੇ ਇਸ ਅੰਦੋਲਨ ਨੂੰ ਅੰਜਾਮ ਤੱਕ ਲੈ ਕੇ ਜਾਣ ਲਈ ਇਸੇ ਤਰ੍ਹਾਂ ਏਕਤਾ ਬਣਾਈ ਰੱਖਣ ਤੇ ਜ਼ੋਰ ਦਿੱਤਾ। ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਰਡੀਨੈਂਸ ਵਿਰੁੱਧ ਸਭ ਤੋਂ ਪਹਿਲਾਂ ਲਿਖ਼ਤੀ ਪੱਤਰ ਦੇਣ ਵਾਲੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਦੇ ਸੰਘਰਸ਼ ਦੇ ਬਰਾਬਰ ਵੰਝ ਗੱਡਣ ਵਾਲੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਿੱਖੀ ਆਲੋਚਨਾ ਕਰਦੇ ਹੋਏ ਆਖਿਆ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਬਾਦਲ ਦਲ ਦੇ ਮਾੜਾ ਪ੍ਰਭਾਵ ਦੇਣ ਦੇ ਯਤਨਾਂ ਨੂੰ ਬੁਰੀ ਤਰ੍ਹਾਂ ਫੇਲ ਕੀਤਾ ਹੈ ਤੇ ਬਿਲਕੁਲ ਨਕਾਰਿਆ ਹੈ। ਇਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਲੋਕਾਂ ਨੇ ਝੂਠੀ ਤੇ ਬੇਅਸੂਲੀ ਰਾਜਨੀਤੀ ਨੂੰ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਫ਼ੌਜੀ ਨੌਜਵਾਨ ਜਸਵੰਤ ਸਿੰਘ ਚੀਨ ਸਰਹੱਦ 'ਤੇ ਸ਼ਹੀਦ, ਪਿੰਡ ਦੀ ਸੋਗ ਦੀ ਲਹਿਰ 

ਉਨ੍ਹਾਂ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਬਾਦਲ ਦਲ ਦੇ ਖੇਤੀ ਸਬੰਧੀ ਬਿੱਲਾਂ ਸਬੰਧੀ ਲੋਕਾਂ ਸਾਹਮਣੇ ਡਰਾਮਾ ਕਰਨ ਦੀਆਂ ਚਾਲਾਂ ਤੋਂ ਸੁਚੇਤ ਰਹਿਣ। ਸਰਦਾਰ ਢੀਂਡਸਾ ਨੇ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਦੌਰਾਨ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਵਾਲੇ ਗਾਇਕਾਂ, ਕਲਾਕਾਰਾਂ, ਲੇਖਕਾਂ, ਪੱਤਰਕਾਰਾਂ ਤੇ ਹੋਰ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਸਾਰਿਆਂ ਨੇ ਕਿਸਾਨਾਂ ਦੇ ਦਰਦ ਨੂੰ ਸਮਝਿਆ ਹੈ ਅਤੇ ਇਸ ਅੰਦੋਲਨ ਦੀ ਆਵਾਜ਼ ਨੂੰ ਦਿੱਲੀ ਸਰਕਾਰ ਤੱਕ ਪਹੁੰਚਾਉਣ ਵਾਸਤੇ ਕਿਸਾਨੀ ਦਾ ਡੱਟ ਕੇ ਸਾਥ ਦਿੱਤਾ ਹੈ। ਇਸ ਸਮੇਂ ਉਨ੍ਹਾਂ ਦੇ ਨਾਲ ਜਸਵਿੰਦਰ ਸਿੰਘ ਖ਼ਾਲਸਾ ਪੀ.ਏ, ਗੁਰਮੀਤ ਸਿੰਘ ਜੌਹਲ ਮੀਡੀਆ ਸਲਾਹਕਾਰ, ਵਰਿੰਦਰਪਾਲ ਸਿੰਘ ਟੀਟੂ ਪੀ.ਏ, ਜਤਿੰਦਰ ਸਿੰਘ ਸੋਨੀ ਮੰਡੇਰ, ਗੁਰਜੀਤ ਸਿੰਘ ਚਾਗਲੀ, ਜਸਵੰਤ ਸਿੰਘ ਭੱਠਲ, ਤਲਵੀਰ ਸਿੰਘ ਧਨੇਸਰ, ਪਰਮਜੀਤ ਸਿੰਘ ਪੰਮਾ, ਸਤਿਗੁਰ ਸਿੰਘ ਨਮੋਲ ਆਦਿ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੀ ਅਗਲੀ ਰਣਨੀਤੀ ਸਬੰਧੀ ਮੁਕਤਸਰ ਸਾਹਿਬ 'ਚ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰੇਗੀ ਬੀਬਾ ਬਾਦਲ


author

Shyna

Content Editor

Related News