''ਕੈਪਟਨ'' ਨਾਲ ਗਠਜੋੜ ਨੂੰ ਲੈ ਕੇ ਸੁਖਦੇਵ ਢੀਂਡਸਾ ਨੇ ਫਿਰ ਦਿੱਤਾ ਵੱਡਾ ਬਿਆਨ
Tuesday, Dec 07, 2021 - 06:43 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਫਿਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੀਤੇ ਦਿਨ ਪਾਰਟੀ ਦੀ ਇਕ ਮੀਟਿੰਗ ਹੋਈ ਸੀ ਅਤੇ ਇਕ ਮੀਟਿੰਗ ਹੋਰ ਹੋਵੇਗੀ। ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਉਹ ਆਪਣੀ ਪਾਰਟੀ ਨੂੰ ਪੁੱਛ ਕੇ ਹੀ ਕੋਈ ਫ਼ੈਸਲਾ ਲੈਣਗੇ।
ਪਾਰਟੀ ਨਾਲ ਗਠਜੋੜ ਕਰਨ ਦੇ ਕੈਪਟਨ ਦੇ ਦਾਅਵਿਆਂ ਨੂੰ ਮੁੜ ਖਾਰਜ ਕਰਦੇ ਹੋਏ ਸੁਖਦੇਵ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਕਦੇ ਵੀ ਕੈਪਟਨ ਨਾਲ ਇਸ ਬਾਰੇ ਗੱਲ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਹੋਈ ਸੀ।
ਇਹ ਵੀ ਪੜ੍ਹੋ : ਭਾਰਤੀ ਅਰਥ ਵਿਵਸਥਾ 'ਚ ਆਇਆ ਜ਼ਬਰਦਸਤ ਉਛਾਲ, 19 ਇੰਡੀਕੇਟਰਸ 2019 ਦੇ ਮੁਕਾਬਲੇ ਮਜ਼ਬੂਤ
ਉਨ੍ਹਾਂ ਨੇ ਸਾਫ਼ ਕੀਤਾ ਹੈ ਕਿ ਗਠਜੋੜ ਬਾਰੇ ਅਜੇ ਉਨ੍ਹਾਂ ਦੀ ਪਾਰਟੀ ਨੇ ਕੋਈ ਫ਼ੈਸਲਾ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਸੁਖਦੇਵ ਢੀਂਡਸਾ ਦੀ ਗੱਲਬਾਤ ਦਾ ਸੁਆਗਤ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਹਮਖਿਆਲੀ ਪਾਰਟੀਆਂ ਨੂੰ ਇਕ ਮੰਚ 'ਤੇ ਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਜ਼ਾਲਮ ਸਹੁਰਿਆਂ ਨੇ ਵਿਆਹੁਤਾ ਨੂੰ ਪੂਰੀ ਰਾਤ ਬੇਰਹਿਮੀ ਨਾਲ ਕੁੱਟਿਆ, ਸਵੇਰੇ ਮਾਪੇ ਪੁੱਜਣ 'ਤੇ ਕੀਤਾ ਹੈਰਾਨ ਕਰਦਾ ਕਾਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ