NSA ਲਗਾਉਣ ’ਤੇ ਬੋਲੇ ਸੁਖਦੇਵ ਢੀਂਡਸਾ ਤੇ ਬੀਬੀ ਜਗੀਰ ਕੌਰ
Saturday, Mar 25, 2023 - 01:28 PM (IST)
ਚੰਡੀਗੜ੍ਹ/ਮੋਹਾਲੀ (ਹਰੀਸ਼ਚੰਦਰ, ਪਰਦੀਪ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂ ਦੀ ਇਕ ਵਿਸ਼ੇਸ਼ ਇਕੱਤਰਤਾ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ’ਚ ਮੁੱਖ ਦਫ਼ਤਰ ਵਿਖੇ ਹੋਈ। ਇਸ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਰਬ-ਸੰਮਤੀ ਨਾਲ ਇਕ ਮਤੇ ਰਾਹੀਂ ਪੰਜਾਬ ਸਰਕਾਰ ਵਲੋਂ ਸਿੱਖ ਨੌਜਵਾਨਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਅਤੇ ਉਨ੍ਹਾਂ ’ਤੇ ਬਿਨਾਂ ਕਿਸੇ ਕਾਰਣ ਨੈਸ਼ਨਲ ਸਿਕਿਓਰਿਟੀ ਐਕਟ (ਐੱਨ. ਐੱਸ. ਏ.) ਲਗਾ ਕੇ ਪੰਜਾਬ ਤੋਂ ਦੂਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕਰਨ ਦੀ ਜੋਰਦਾਰ ਸਬਦਾਂ ਵਿਚ ਨਿੰਦਾ ਕੀਤੀ ਗਈ। ਇਸ ਇਕੱਤਰਤਾ ਨੇ ਸਰਬ-ਸੰਮਤੀ ਨਾਲ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਜ਼ੋਰਦਾਰ ਸਬਦਾਂ ਵਿਚ ਨਿੰਦਾ ਕੀਤੀ ਅਤੇ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਇਕ ਵਫ਼ਦ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ ਤਾਂ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਰਿਹਾਈ ਸੰਭਾਵ ਬਣਾਈ ਜਾ ਸਕੇ ਅਤੇ ਆਸਾਮ ਦੀ ਡਿਬਰੂਗੜ੍ਹ ਜੇਲ ਤੋਂ ਪੰਜਾਬ ਵਾਪਸ ਲਿਆਂਦਾ ਜਾਵੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੇ ਖਿਲਾਫ਼ ਇਕ ਵਫ਼ਦ ਪੰਜਾਬ ਦੇ ਗਵਰਨਰ ਨੂੰ ਵੀ ਮਿਲੇਗਾ।
ਇਹ ਵੀ ਪੜ੍ਹੋ : 11 ਸਾਲਾ ਧੀ ਨੇ ਰੋਂਦੇ ਹੋਏ ਦੱਸੀ ਪਿਓ ਦੀ ਸ਼ਰਮਨਾਕ ਕਰਤੂਤ, ਪੂਰਾ ਸੱਚ ਸੁਣ ਮਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਦੂਜੇ ਮਤੇ ਰਾਹੀਂ ਫੈਸਲਾ ਕੀਤਾ ਗਿਆ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥਕ ਜਥੇਬੰਦੀਆਂ ਦੇ ਕੀਤੇ ਜਾ ਰਿਹੇ ਇਕੱਠ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਅੱਜ ਇਹ ਵੀ ਫੈਸਲਾ ਕੀਤਾ ਗਿਆ ਕਿ 1 ਅਪ੍ਰੈਲ, 2023 ਨੂੰ ਜਥੇਦਾਰ ਗੁਰਬਚਨ ਸਿੰਘ ਟੌਹੜਾ ਦੀ 19ਵੀਂ ਬਰਸੀ ਮੌਕੇ ਪਿੰਡ ਟੌਹੜਾ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਗਤਾਂ ਸਮੇਤ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ ਕਿਉਂਕਿ ਜਥੇਦਾਰ ਗੁਰਬਚਨ ਸਿੰਘ ਟੌਹੜਾ ਦੀ ਸਿੱਖ ਅਤੇ ਪੰਥ ਲਈ ਗੌਰਵਮਈ ਸੇਵਾ ਹੈ। ਇਸ ਇਕੱਤਰਤਾ ਵਿਚ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਜਗਮੀਤ ਸਿੰਘ ਬਰਾੜ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਕਰਨੈਲ ਸਿੰਘ ਪੰਜੋਲੀ, ਸਰਵਣ ਸਿੰਘ ਫਿਲੌਰ, ਜਗਦੀਸ਼ ਸਿੰਘ ਗਰਚਾ, ਤੇਜਿੰਦਰਪਾਲ ਸਿੰਘ ਸੰਧੂ, ਨਿਰਮੈਲ ਸਿੰਘ ਜੌਲਾ, ਹਰਵੇਲ ਸਿੰਘ ਮਾਧੋਪੁਰ, ਰਣਧੀਰ ਸਿੰਘ ਰੱਖੜਾ, ਸੁਖਵੰਤ ਸਿੰਘ ਸਰਾਓ, ਸੁਖਵਿੰਦਰ ਸਿੰਘ ਔਲਖ, ਦਵਿੰਦਰ ਸਿੰਘ ਸੋਢੀ ਅਤੇ ਜਸਵਿੰਦਰ ਸਿੰਘ (ਓ. ਐੱਸ. ਡੀ.) ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਬਿਨਾਂ ਇੰਟਰਵਿਊ ਦੇ ਲਓ UK ਦਾ Sure Short Visa, ਜਲਦੀ ਕਰੋ ਅਪਲਾਈ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ