ਸੁਖਦੇਵ ਢੀਂਡਸਾ ਬਣੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਲਾਈਫ਼ ਟਾਈਮ ਪ੍ਰੈਜ਼ੀਡੈਂਟ

Saturday, Jun 15, 2019 - 09:52 PM (IST)

ਸੁਖਦੇਵ ਢੀਂਡਸਾ ਬਣੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਲਾਈਫ਼ ਟਾਈਮ ਪ੍ਰੈਜ਼ੀਡੈਂਟ

ਮੋਹਾਲੀ (ਨਿਆਮੀਆਂ)— ਪੰਜਾਬ ਓਲੰਪਿਕ ਐਸੋਸੀਏਸ਼ਨ (ਪੀ. ਓ. ਏ.) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਸਵੈ ਇੱਛਾ ਨਾਲ ਆਪਣੇ ਅਹੁਦਾ ਛੱਡਣ ਤੋਂ ਬਾਅਦ ਮੀਤ ਪ੍ਰਧਾਨ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦੀ ਚੋਣ ਤਕ ਵਰਕਿੰਗ ਪ੍ਰਧਾਨ ਨਾਮਜ਼ਦ ਕਰ ਦਿੱਤਾ ਗਿਆ।

ਅੱਜ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੀ. ਓ. ਏ. ਦੀ ਕਾਰਜਕਾਰਨੀ ਮੀਟਿੰਗ ਤੇ ਸਾਲਾਨਾ ਜਨਰਲ ਹਾਊਸ ਵਿਚ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਢੀਂਡਸਾ ਦੀ ਸੁਚੱਜੀ ਅਗਵਾਈ ਤੇ ਰਹਿਨੁਮਾਈ ਲਈ ਉਨ੍ਹਾਂ ਨੂੰ ਪੀ. ਓ. ਏ. ਦਾ ਲਾਈਫ਼ ਪ੍ਰੈਜ਼ੀਡੈਂਟ ਬਣਾਇਆ ਜਾਵੇ। ਮੀਟਿੰਗ ਵਿਚ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਪੀ. ਓ. ਏ. ਦੀ ਚੋਣ ਤਕ ਐਸੋਸੀਏਸ਼ਨ ਦਾ ਵਰਕਿੰਗ ਪ੍ਰੈਜ਼ੀਡੈਂਟ ਨਾਮਜ਼ਦ ਕਰਨ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਜਿਸ ਨੂੰ ਬਾਅਦ ਵਿਚ ਸਾਲਾਨਾ ਜਨਰਲ ਹਾਊਸ ਨੇ ਵੀ ਪਾਸ ਕੀਤਾ। ਮੀਟਿੰਗ ਦੌਰਾਨ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਜਿਹੜੀ ਪੰਜਾਬ ਸਰਕਾਰ ਨਾਲ ਸਬੰਧਤ ਮਾਮਲਿਆਂ ਬਾਰੇ ਰਾਬਤਾ ਕਾਇਮ ਕਰੇਗੀ। ਮੀਟਿੰਗ ਦੌਰਾਨ ਹਾਜ਼ਰ ਬ੍ਰਹਮ ਮਹਿੰਦਰਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਪੀ. ਓ. ਏ. ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ 10-10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ।


author

Baljit Singh

Content Editor

Related News