ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਪੂਰੀ ਕਰਨ ਉਪਰੰਤ ਢੀਂਡਸਾ ਨੇ ਕਰ ''ਤਾ ਵੱਡਾ ਐਲਾਨ
Monday, Dec 09, 2024 - 06:25 PM (IST)
ਸ੍ਰੀ ਫਤਹਿਗੜ੍ਹ ਸਾਹਿਬ (ਜਗਦੇਵ) : ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸਿਆਸਤ ਨੂੰ ਅਲਵਿਦਾ ਆਖਣ ਦਾ ਐਲਾਨ ਕਰ ਦਿੱਤਾ ਹੈ। ਢੀਂਡਸਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਪੂਰੀ ਕਰਨ ਲਈ ਸ਼ਹੀਦਾਂ ਦੇ ਪਵਿੱਤਰ ਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਸੇਵਾਦਾਰ ਦੀ ਸੇਵਾ ਨਿਭਾਉਣ ਉਪਰੰਤ ਕੀਰਤਨ ਸਰਵਣ ਕੀਤਾ। ਇਸ ਉਪਰੰਤ ਮਾਤਾ ਗੁਜਰੀ ਲੰਗਰ ਹਾਲ ਵਿਖੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ। ਇਸ ਦੌਰਾਨ ਸੁਖਦੇਵ ਸਿੰਘ ਢੀਡਸਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਤਨ-ਮਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੇਵਾ ਮੁਕੰਮਲ ਹੋਣ ਉਪਰੰਤ ਉਹ ਸਰਗਰਮ ਸਿਆਸਤ ਛੱਡ ਦੇਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਹਿਰ 'ਚ ਮਾਹੌਲ ਤਣਾਅਪੂਰਨ, ਵੱਡੇ-ਵੱਡੇ ਮਾਲ ਵੀ ਹੋ ਗਏ ਬੰਦ
ਇਸ ਦੌਰਾਨ ਢੀਂਡਸਾ ਨੇ ਬੀਤੇ ਦਿਨੀਂ ਦਿੱਤੇ ਬਿਆਨ ’ਤੇ ਕਾਇਮ ਰਹਿਣ ਦੀ ਗੱਲ ਆਖਦਿਆਂ ਕਿਹਾ ਕਿ ਉਨ੍ਹਾਂ ਤੋਂ ਇਹ ਗੱਲ ਸਪੱਸ਼ਟ ਨਹੀਂ ਸੀ ਹੋਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਵੱਲੋਂ ਜਿਸ ਨੂੰ ਵੀ ਚੁਣਿਆ ਜਾਂਦਾ ਹੈ ਅਤੇ ਵਿਧਾਨਕ ਤੌਰ ’ਤੇ ਜੋ ਮਨਜ਼ੂਰ ਹੋਵੇਗਾ ਉਹ ਹਰੇਕ ਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੇ ਹੁਕਮਾਂ ’ਤੇ ਉਨ੍ਹਾਂ ਵੱਲੋਂ ਇਤਰਾਜ਼ ਨਹੀਂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਕਦੋਂ ਪੈਣਗੀਆਂ ਸਰਦੀਆਂ ਦੀਆਂ ਛੁੱਟੀਆਂ, ਆਈ ਵੱਡੀ ਅਪਡੇਟ
ਢੀਂਡਸਾ ਨੇ ਬਿੱਟੂ ਦੇ ਚੌੜਾ ਵੱਲੋਂ ਗੋਲੀ ਚਲਾਉਣ ਬਾਰੇ ਬਿਆਨ ’ਤੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਗੋਲ਼ੀ ਚੱਲਣੀ ਮੰਦਭਾਗੀ ਹੈ। ਬਿੱਟੂ ਵੱਲੋਂ ਕਿਸਾਨਾਂ ਖ਼ਿਲਾਫ਼ ਬਿਆਨਬਾਜ਼ੀ ’ਤੇ ਉਨ੍ਹਾਂ ਕਿਹਾ ਕਿ ਬਿੱਟੂ ਕਿਸਾਨਾਂ ਵਿਰੁੱਧ ਬੋਲ ਰਿਹਾ ਹੈ ਪਰ ਲੋਕ ਕਿਸਾਨਾਂ ਦੇ ਨਾਲ ਹਨ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਨੂੰ ਕਿਸਾਨੀ ਮਸਲਿਆਂ ਦੇ ਹੱਲ ਨਾ ਕਰਨ ਕਰਕੇ ਹੀ ਛੱਡਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਿਸਾਨਾਂ ਦੇ ਸਾਰੇ ਮਸਲੇ ਹੱਲ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e