ਸੁਖਦੇਵ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਪ੍ਰਧਾਨਗੀ ਤੋਂ ਹਟਾਇਆ
Saturday, Mar 16, 2024 - 10:46 AM (IST)
ਅੰਮ੍ਰਿਤਸਰ (ਵਾਲੀਆ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਅੰਮ੍ਰਿਤਸਰ ਵਿਖੇ ਭਾਈ ਮੋਹਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਮੰਝਪੁਰ, ਜਨਰਲ ਸਕੱਤਰ ਮਨਜੀਤ ਸਿੰਘ ਭੋਮਾ, ਸਤਨਾਮ ਸਿੰਘ ਮਨਾਵਾਂ, ਬੇਅੰਤ ਸਿੰਘ ਖ਼ਿਆਲਾਂ, ਗੁਰਪ੍ਰੀਤ ਸਿੰਘ ਕਲਕੱਤਾ ਤੇ ਸੰਦੀਪ ਸਿੰਘ ਰੁਪਾਲੋਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ।
ਇਹ ਵੀ ਪੜ੍ਹੋ : ਗੁਜਰਾਤ ਪਹੁੰਚੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਕਿਹਾ- 'ਲੋਕਤੰਤਰ ਨੂੰ ਬਚਾਉਣ ਲਈ ਤੁਹਾਡੇ ਕੋਲ ਆਏ ਹਾਂ'
ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸੁਖਦੇਵ ਸਿੰਘ ਢੀਂਡਸਾ, ਜਿਨ੍ਹਾਂ ਨੇ ਬੀਤੇ ਦਿਨ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਰਲੇਵਾਂ ਕਰ ਲਿਆ ਅਤੇ ਇਸ ਫੈਸਲੇ ਬਾਰੇ ਜਨਰਲ ਹਾਊਸ ਦੇ 23 ਮੈਂਬਰਾਂ ਤੋਂ ਪ੍ਰਵਾਨਗੀ ਨਹੀਂ ਲਈ। ਇਸ ਲਈ ਸੁਖਦੇਵ ਸਿੰਘ ਢੀਂਡਸਾ ਨੂੰ ਪ੍ਰਧਾਨਗੀ ਤੋਂ ਹਟਾ ਕੇ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਆਪਣੇ ਲਏ ਸਿਧਾਂਤਕ ਸਟੈਂਡ ਤੋਂ ਬਿਲਕੁਲ ਉਲਟ ਜਾ ਕੇ ਪੰਥ ਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ਾਂ ਹੇਠ ਦੋਵਾਂ ਪਿਓ-ਪੁੱਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8