ਐੱਸ. ਜੀ. ਪੀ. ਸੀ. ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ''ਤੇ ਕੇਸ ਦਰਜ

Saturday, Sep 08, 2018 - 01:28 PM (IST)

ਐੱਸ. ਜੀ. ਪੀ. ਸੀ. ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ''ਤੇ ਕੇਸ ਦਰਜ

ਨਵਾਂਸ਼ਹਿਰ (ਜੋਬਨਪ੍ਰੀਤ)— ਬਰਗਾੜੀ ਮੋਰਚੇ 'ਚ ਦਿੱਤੇ ਇਕ ਬਿਆਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖੇਦਵ ਸਿੰਘ ਭੌਰ ਵਿਵਾਦਾਂ 'ਚ ਘਿਰ ਗਏ ਹਨ, ਜਿਸ ਕਰਕੇ ਬੰਗਾ ਵਿਖੇ ਭੌਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦਰਅਸਲ, ਬਰਗਾੜੀ ਮੋਰਚੇ 'ਚ ਬੋਲਦਿਆਂ ਸੁਖਦੇਵ ਸਿੰਘ ਭੌਰ ਨੇ ਸੰਤ ਰਾਮਾਨੰਦ ਡੇਰਾ ਬੱਲਾਂ ਬਾਰੇ ਕੁਝ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਸੀ, ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਡੇਰਾ ਬੱਲਾਂ ਦੇ ਸਮਰਥਕਾਂ ਨੇ ਸੁਖਦੇਵ ਸਿੰਘ ਭੌਰ ਦੇ ਘਰ ਦਾ ਘਿਰਾਓ ਕੀਤਾ। ਹਾਲਾਂਕਿ ਇਸ ਦੌਰਾਨ ਘਰ ਨੂੰ ਜਿੰਦਰਾ ਵੱਜਿਆ ਮਿਲਿਆ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪੁਲਸ ਕੋਲ ਭੌਰ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ ਹੈ।


Related News