ਕੀਰਤਪੁਰ ਸਾਹਿਬ ਵਿਖੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਜਲ ਪ੍ਰਵਾਹ

Monday, Jun 02, 2025 - 04:00 PM (IST)

ਕੀਰਤਪੁਰ ਸਾਹਿਬ ਵਿਖੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਜਲ ਪ੍ਰਵਾਹ

ਚੰੜੀਗੜ੍ਹ (ਅੰਕੁਰ): ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਨਮਿਤ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਉਭਵਾਲਾ ਵਿਖੇ ਫੁੱਲ ਚੁਗਣ ਤੇ ਅੰਗੀਠਾ ਸਾਂਭਣ ਦੀ ਕਿਰਿਆ ਨੂੰ ਪੂਰਾ ਕੀਤਾ ਗਿਆ। ਅਰਦਾਸ ਉਪਰੰਤ ਪਰਮਿੰਦਰ ਸਿੰਘ ਢੀਂਡਸਾ ਪਰਿਵਾਰਕ ਮੈਂਬਰਾਂ ਨਾਲ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਲਈ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ ਦਿੱਤੀ ਮਨਜ਼ੂਰੀ

ਘਰ ਤੋਂ ਸ੍ਰੀ ਕੀਰਤਪੁਰ ਸਾਹਿਬ ਦੇ ਰਸਤੇ ਦਰਮਿਆਨ ਵੱਖ-ਵੱਖ ਥਾਂ ਢੀਂਡਸਾ ਦੀਆਂ ਅਸਥੀਆਂ ਨੂੰ ਨਮਮ ਕਰਨ ਲਈ ਸੰਗਤ ਵੱਲੋਂ ਕਾਫਲੇ ਨੂੰ ਰੋਕ ਕੇ ਆਪਣੇ ਮਰਹੂਮ ਨੇਤਾ ਨੂੰ ਫੁੱਲਾਂ ਦੀ ਵਰਖਾ ਨਾਲ ਆਪਣਾ ਪਿਆਰ ਅਤੇ ਸਤਿਕਾਰ ਭੇਂਟ ਕੀਤਾ। ਜਿੱਥੇ ਸੰਗਰੂਰ ਵਿਖੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਸੰਗਤ ਨੇ ਨਮਨ ਕੀਤਾ ਉੱਥੇ ਹੀ ਪਟਿਆਲਾ ਪਹੁੰਚਣ ’ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਸਾਥੀਆਂ ਸਮੇਤ ਢੀਂਡਸਾ ਦੀਆਂ ਅਸਥੀਆਂ ਨੂੰ ਨਮਨ ਕੀਤਾ। ਬਹਾਦਰਗੜ੍ਹ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਮਰਿੰਦਰ ਸਿੰਘ ਲਿਬੜਾ ਵੱਲੋਂ ਆਪਣੇ ਸਾਥੀਆਂ ਸਮੇਤ ਫੁੱਲਾਂ ਦੀ ਵਰਖਾ ਕਰਕੇ ਸਰਦਾਰ ਢੀਂਡਸਾ ਨੂੰ ਨਮਨ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - 60 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ...! ਨਵੇਂ ਹੁਕਮਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਪੁਲਸ

ਸ੍ਰੀ ਕੀਰਤਪੁਰ ਸਾਹਿਬ ਵਿਖੇ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ ਫੁੱਲ ਜਲ ਪ੍ਰਵਾਹ ਕਿਰਿਆ ਅਤੇ ਰਸਮਾਂ ਦਾ ਹਿਸੇ ਬਣੇ। ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪਰਿਵਾਰਕ ਮੈਂਬਰਾਂ ਤੇ ਉਨ੍ਹਾਂ ਦੇ ਚਾਹੁਣ ਵਾਲੇ ਦੋਸਤਾਂ, ਮਿੱਤਰਾਂ, ਸਗੇ ਸਬੰਧੀਆਂ ਵੱਲੋਂ ਢੀਂਡਸਾ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਦੀ ਰਸਮ ਕਿਰਿਆ ਨੂੰ ਪੂਰਾ ਕੀਤਾ ਗਿਆ। ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਢੀਂਡਸਾ ਦੇ ਨਮਿਤ ਭੋਗ ਅਤੇ ਸ਼ਰਧਾਂਜਲੀ ਸਮਾਗਮ 8 ਜੂਨ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਣਗੇ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਬਾਬਾ ਬਲਬੀਰ ਸਿੰਘ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਸਤਵਿੰਦਰ ਸਿੰਘ ਢੱਟ, ਐੱਸ.ਜੀ.ਪੀ.ਸੀ. ਮੈਂਬਰ ਮਲਕੀਤ ਸਿੰਘ ਚੰਗਾਲ, ਸਤਵਿੰਦਰ ਸਿੰਘ ਟੌਹੜਾ, ਜਗਮੀਤ ਸਿੰਘ ਬਰਾੜ, ਐੱਚ.ਐੱਸ. ਫੂਲਕਾ ਵੱਲੋਂ ਘਰ ਵਿਖੇ ਹਾਜ਼ਰੀ ਭਰੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News