ਅਸੀਂ ਸੱਚ ''ਤੇ ਖੜ੍ਹੇ ਹਾਂ ਅਤੇ ਲੋਕਾਂ ਦਾ ਸਮਰਥਨ ਮਿਲ ਰਿਹੈ : ਢੀਂਡਸਾ

Saturday, Jul 11, 2020 - 04:41 PM (IST)

ਅਸੀਂ ਸੱਚ ''ਤੇ ਖੜ੍ਹੇ ਹਾਂ ਅਤੇ ਲੋਕਾਂ ਦਾ ਸਮਰਥਨ ਮਿਲ ਰਿਹੈ : ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੀ ਸਾਡਾ ਟੀਚਾ ਹੈ ਅਤੇ ਅਸੀਂ ਸੱਚਾਈ 'ਤੇ ਖੜ੍ਹੇ ਹਾਂ ਸਾਨੂੰ ਲੋਕਾਂ ਦਾ ਕਾਫੀ ਸਮਰਥਨ ਮਿਲ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਦੇਵ ਸਿੰਘ ਢੀਂਡਸਾ ਨੇ 'ਜਗਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲਗਾਤਾਰ ਲੋਕ ਅਤੇ ਸਿਆਸੀ ਆਗੂ ਉਨ੍ਹਾਂ ਦੇ ਸੰਪਰਕ 'ਚ ਆ ਰਹੇ ਹਨ। ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਲੋਕਾਂ ਦੇ ਉਨ੍ਹਾਂ ਦੀ ਪਾਰਟੀ ਨਾਲ ਜੁੜਨ ਲਈ ਸੰਦੇਸ਼ ਆ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਾਰਟੀ ਲਈ ਕੰਮ ਕੀਤਾ ਜਾ ਰਿਹਾ ਹੈ। ਪਾਰਟੀ ਨੂੰ ਮਜ਼ਬੂਤ ਕਰਨਾ ਉਨ੍ਹਾਂ ਦਾ ਪਹਿਲਾ ਟੀਚਾ ਹੈ। ਢੀਂਡਸਾ ਨੇ ਕਿਹਾ ਕਿ ਯੂਨਿਟ ਬਣਾਇਆ ਗਿਆ ਹੈ, ਜਿਸ ਨਾਲ ਸਾਰਿਆਂ ਨੂੰ ਜ਼ਿੰਮੇਵਾਰੀ ਦੇ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਲ, ਜ਼ਿਲ੍ਹਾ, ਸ਼ਹਿਰ ਵਾਈਜ਼ ਕੰਮ ਕੀਤਾ ਜਾਵੇਗਾ। 

ਢੀਂਡਸਾ ਨੇ ਕਿਹਾ ਕਿ ਅਸੀਂ ਸੱਚ 'ਤੇ ਖੜ੍ਹੇ ਹਾਂ ਅਤੇ ਲੋਕ ਵੀ ਅੱਜ ਸੱਚ ਦੇ ਨਾਲ ਹਨ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨਾਲ ਜੁੜੇ ਵਿਜੈ ਸਾਹਨੀ ਅਤੇ ਹੋਰਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਨਾਲ ਸ਼ੁਰੂ ਤੋਂ ਜੁੜੇ ਹੋਏ ਹਾਂ ਕਿਉਂਕਿ ਢੀਂਡਸਾ ਪਰਿਵਾਰ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ ਹੈ ਅਤੇ ਸੱਚ ਦੀ ਰਾਹ 'ਤੇ ਚੱਲਦੇ ਹੋਏ ਪਾਰਟੀ ਨੂੰ ਮਜ਼ਬੂਤ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਵੀ ਦਿੱਤਾ ਗਿਆ ਹੈ।


author

Gurminder Singh

Content Editor

Related News