ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਮੁੜ ਆਈ ਪਾਜ਼ੇਟਿਵ
Saturday, Sep 12, 2020 - 06:14 PM (IST)
ਸੰਗਰੂਰ (ਸਿੰਗਲਾ): ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ ਅਤੇ ਉਹ ਦਿੱਲੀ ਵਿਖੇ ਹੀ ਆਪਣੀ ਰਿਹਾਇਸ਼ ਤੇ ਇਕਾਂਤਵਾਸ ਹਨ। ਢੀਂਡਸਾ ਦੇ ਪੀ.ਏ. ਜਸਵਿੰਦਰ ਸਿੰਘ ਖਾਲਸਾ ਅਤੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੌਹਲ ਦੀ ਸਾਂਝੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਦੀ ਇਸ ਤੋਂ ਪਹਿਲਾਂ 26 ਅਗਸਤ ਨੂੰ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਉਹ ਦਿੱਲੀ ਵਿਖੇ ਹੀ ਇਕਾਂਤਵਾਸ ਰਹੇ ਸਨ।
ਇਹ ਵੀ ਪੜ੍ਹੋ: ਸਰਗਰਮ ਕਾਰ ਚੋਰ ਗਰੋਹ ਨੇ ਘਰ ਮੂਹਰਿਓਂ ਨਵੀਂ ਕਰੇਟਾ ਕੀਤੀ ਛੂੰ ਮੰਤਰ, ਹਰਿਆਣੇ ਤੱਕ ਖੜਕੀਆਂ ਤਾਰਾਂ
ਹੁਣ 14 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ 'ਚ ਸ਼ਾਮਲ ਹੋਣ ਕਰਕੇ ਉਨ੍ਹਾਂ ਨੇ ਮੁੜ ਕੋਰੋਨਾ ਦਾ ਟੈਸਟ ਕਰਵਾਇਆ ਸੀ ਪਰ ਉਨ੍ਹਾਂ ਦੀ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ। ਇਸ ਕਰਕੇ ਉਹ ਮਾਨਸੂਨ ਸੈਸ਼ਨ ਦੌਰਾਨ ਪਾਰਲੀਮੈਂਟ 'ਚ ਸ਼ਾਮਲ ਨਹੀਂ ਹੋ ਸਕਣਗੇ। ਜਸਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਹਾਲਤ ਬਿਲਕੁੱਲ ਠੀਕ ਹੈ ਅਤੇ ਉਹ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਕਾਂਤਵਾਸ ਹਨ।
ਇਹ ਵੀ ਪੜ੍ਹੋ: ਫਿਰੋਜ਼ਪੁਰ: ਬੀ.ਐੱਸ.ਐੱਫ ਨੂੰ ਮਿਲੀ ਵੱਡੀ ਸਫ਼ਲਤਾ, ਭਾਰੀ ਮਾਤਰਾ 'ਚ ਹਥਿਆਰਾਂ ਦਾ ਜ਼ਖੀਰਾ ਬਰਾਮਦ