ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕੇ ਜਾਣ ''ਤੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

11/25/2020 8:30:26 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਣ 'ਤੇ ਸ਼ੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਪੰਜਾਬ-ਹਰਿਆਣਾ ਸਰਹੱਦ ਨੂੰ ਸੀਲ ਕਰਨ ਨਾਲ ਇਹ ਸਪਸ਼ੱਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ 'ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਾਈਟ ਕਰਫਿਊ ਲਗਾਉਣ ਦਾ ਐਲਾਨ

ਢੀਂਡਸਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰ-ਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਸ ਨੇ ਜ਼ਮੀਨੀ ਪੱਧਰ 'ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲਸ ਨੇ ਅਜਿਹਾ ਕਦਮ ਕਿਉਂ ਚੁੱਕਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ। ਜਿਸ 'ਚ ਹਰਿਆਣਾ ਦੇ ਕਿਸਾਨ ਵੀ ਸ਼ਾਮਲ ਹਨ। ਹਰਿਆਣਾ ਦੇ ਕਿਸਾਨਾਂ ਨੇ ਬਕਾਇਦਾ ਪੰਜਾਬ ਦੇ ਕਿਸਾਨਾਂ ਲਈ ਵੈਲਕਮ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਅੰਦੋਲਨ 'ਚ ਕਿਸਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਆਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ।

ਇਹ ਵੀ ਪੜ੍ਹੋ :  ਕਿਸਾਨਾਂ ਦੇ ਦਿੱਲੀ ਕੂਚ ਦੇ ਚੱਲਦੇ ਪੰਜਾਬ ਪੁਲਸ ਵਲੋਂ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸੰਵਿਧਾਨਕ ਰੂਪ ਨਾਲ ਚੱਲ ਰਿਹਾ ਹੈ। ਅਜਿਹੇ 'ਚ ਹਰਿਆਣਾ ਸਰਕਾਰ ਵੱਲੋਂ ਆਪਣੀਆਂ ਸਰਹੱਦਾਂ ਸੀਲ ਕਰਨਾ ਮੰਦਭਾਗਾ ਹੈ। ਕਿਸਾਨਾਂ ਦਾ ਇਹ ਅੰਦੋਲਨ ਪਿਛਲੇ ਕੁਝ ਮਹੀਨਿਆਂ ਤੋਂ ਬਿਲਕੁਲ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਅਜਿਹੇ 'ਚ ਕੇਂਦਰ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ।

ਇਹ ਵੀ ਪੜ੍ਹੋ :  ਚਰਚਿਤ ਡੇਰਾ ਪ੍ਰੇਮੀ ਕਤਲ ਕਾਂਡ 'ਚ ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ, ਮੁਲਜ਼ਮਾਂ ਦੇ ਨੇੜੇ ਪੁੱਜੀ ਪੁਲਸ


Gurminder Singh

Content Editor

Related News