ਢੀਂਡਸਾ ਨੇ ਸਿੱਧੂ ਨੂੰ ਚੌਥੇ ਫਰੰਟ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

05/01/2021 2:46:47 PM

ਤਪਾ ਮੰਡੀ (ਮਾਰਕੰਡਾ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਕ ਗੈਰ ਰਸਮੀ ਮੁਲਾਕਾਤ ਦੌਰਾਨ ਕਿਹਾ ਕਿ ਪੰਜਾਬ ਦੇ ਸਿਆਸੀ ਕੱਦਵਾਰ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੀ ਸਿਆਸਤ ’ਚੋਂ ਮਨਫ਼ੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਬੇਅਦਬੀ ਦੇ ਮਾਮਲੇ ’ਤੇ ਸ਼ੁਰੂ ਤੋਂ ਹੀ ਸਰਕਾਰ ਤੋਂ ਮੰਗ ਕਰਦਾ ਆ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਪਰ ਲੋਕਾਂ ਦੇ ਇਸ ਮਸਲੇ ਵੱਲ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਇਸ ਮਸਲੇ ਪ੍ਰਤੀ ਸੰਜੀਦਗੀ ਨਹੀਂ ਵਿਖਾਈ। ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੇ ਚੌਥੇ ਫਰੰਟ ’ਚ ਸ਼ਾਮਲ ਹੋਣ।

ਇਹ ਵੀ ਪੜ੍ਹੋ: ਸਰਕਾਰੀ ਡਾਕਟਰ ਦਾ ਕਾਰਨਾਮਾ, ਖ਼ੁਦ ਕੋਰੋਨਾ ਪਾਜ਼ੇਟਿਵ ਪਰ ਨਿੱਜੀ ਹਸਪਤਾਲ 'ਚ ਕਰ ਰਿਹੈ ਮਰੀਜ਼ਾਂ ਦੀ ਜਾਂਚ

ਢੀਂਡਸਾ ਨੇ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਮਾਮਲੇ ਨੂੰ ਨਜਿੱਠਣ ਦੀ ਕੋਸ਼ਿਸ਼ ਨਹੀਂ ਕੀਤੀ ਸਗੋਂ ਪੰਜਾਬ ਅਤੇ ਖਾਸ ਕਰਕੇ ਸਿੱਖਾਂ ਦੀ ਇਸ ਮੰਗ ਨੂੰ ਲਟਕਾਉਂਦੇ ਹੀ ਆ ਰਹੇ ਹਨ। ਹੁਣ ਵੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਦੇ ਮਾਮਲੇ ’ਚ ਜੇ ਸਿੱਖਾਂ ਨੂੰ ਇਨਸਾਫ਼ ਦਿਵਾਉਣਾ ਚਾਹੁੰਦੇ ਤਾਂ ਉਹ ਮਾਣਯੋਗ ਹਾਈਕੋਰਟ ’ਚ ਆਪਣੇ ਵਕੀਲਾਂ ਦੀ ਟੀਮ ਨੂੰ ਪੂਰੀ ਤਿਆਰੀ ਨਾਲ ਕੇਸ ਦੀ ਪੈਰਵੀ ਕਰਨ ਲਈ ਜ਼ੋਰ ਪਾਉਂਦੇ ਪਰ ਅਜਿਹਾ ਨਹੀਂ ਕੀਤਾ ਗਿਆ ਜਿਸ ਕਰਕੇ ਕੁੰਵਰਵਿਜੈ ਪ੍ਰਤਾਪ ਸਿੰਘ ਦੀ ਸਿੱਟ ਦੀ ਰਿਪੋਰਟ ਰੱਦ ਨਾ ਹੁੰਦੀ। ਕੁੰਵਰਵਿਜੈ ਪ੍ਰਤਾਪ ਦੀ ਹਾਈਕੋਰਟ ’ਚ ਸਿੱਟ ਇਸ ਕਰ ਕੇ ਰੱਦ ਹੋ ਗਈ, ਕਿਉਂਕਿ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤੈਸ਼ੀ ਹਰ ਵਰਗ ਦੇ ਵਿਦਵਾਨਾਂ, ਸਿਆਸਤਦਾਨਾਂ ਅਤੇ ਪੰਥ ਹਿਤੈਸ਼ੀਆਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਜਿਸਦੀ ਰੂਪ-ਰੇਖਾ ਜਲਦੀ ਹੀ ਜਨਤਕ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:  ਬਠਿੰਡਾ: ਪਤੀ ਦੇ ਪ੍ਰੇਮ ਸਬੰਧਾਂ ਨੇ ਉਜਾੜਿਆ ਹੱਸਦਾ ਵੱਸਦਾ ਘਰ, ਪੱਖੇ ਨਾਲ ਲਟਕਦੀ ਮਿਲੀ ਪਤਨੀ ਦੀ ਲਾਸ਼


Shyna

Content Editor

Related News