ਢੀਂਡਸਾ ਪਿਉ-ਪੁੱਤ ਅਕਾਲੀ ਦਲ ''ਚੋਂ ਬਰਖਾਸਤ
Monday, Feb 03, 2020 - 06:46 PM (IST)

ਚੰਡੀਗੜ੍ਹ : ਸਿਧਾਂਤਾਂ ਦੀ ਲੜਾਈ ਨੂੰ ਲੈ ਕੇ ਬਾਦਲ ਪਰਿਵਾਰ ਖਿਲਾਫ ਝੰਡਾ ਚੁੱਕਣ ਵਾਲੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ 'ਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਫੈਸਲਾ ਚੰਡੀਗੜ੍ਹ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਕੋਰ ਕਮੇਟੀ ਦੀ ਬੈਠਕ ਵਿਚ ਲਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਸੰਗਰੂਰ ਵਿਖੇ ਹੋਈ ਅਕਾਲੀ ਦਲ ਦੀ ਰੈਲੀ ਵਿਚ ਢੀਂਡਸਾ ਪਿਉ-ਪੁੱਤ ਖਿਲਾਫ ਮਤਾ ਪਾਸ ਕੀਤਾ ਗਿਆ ਹੈ ਅਤੇ ਇਸ ਰੈਲੀ ਤੋਂ ਮਹਿਜ਼ ਇਕ ਦਿਨ ਬਾਅਦ ਹੀ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।