ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆਂਦਾ ਗਿਆ, ਭਲਕੇ ਹੋਵੇਗਾ ਅੰਤਿਮ ਸਸਕਾਰ

Thursday, May 29, 2025 - 03:41 PM (IST)

ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆਂਦਾ ਗਿਆ, ਭਲਕੇ ਹੋਵੇਗਾ ਅੰਤਿਮ ਸਸਕਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਹੀ ਮ੍ਰਿਤਕ ਦੇਹ ਨੂੰ ਅੱਜ ਚੰਡੀਗੜ੍ਹ ਦੀ ਸੈਕਟਰ-2 ਸਥਿਤ ਰਿਹਾਇਸ਼ ਵਿਖੇ ਲਿਆਂਦਾ ਗਿਆ ਹੈ। ਜਦੋਂ ਐਂਬੂਲੈਂਸ 'ਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਗਿਆ ਤਾਂ ਪਰਿਵਾਰ ਅਤੇ ਇਲਾਕੇ ਦੇ ਲੋਕਾਂ 'ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ

ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਖ਼ਾਸ ਤੌਰ 'ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀਆਂ ਅੱਖਾਂ 'ਚੋਂ ਹੰਝੂ ਰੁਕਣ ਦਾ ਨਾਂ ਨਹੀਂ ਲੈ ਰਹੇ ਸਨ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੀ ਚੰਡੀਗੜ੍ਹ 'ਚ ਅੱਜ BLACKOUT ਹੋਵੇਗਾ? ਮੌਕ ਡਰਿੱਲ ਬਾਰੇ ਸਾਹਮਣੇ ਆਈ ਵੱਡੀ ਅਪਡੇਟ

ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਸੰਗਰੂਰ ਲਿਜਾਈ ਜਾਵੇਗੀ ਅਤੇ ਦੁਪਹਿਰ 2 ਵਜੇ ਤੱਕ ਸੰਗਤ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ ਅਤੇ 3 ਵਜੇ ਸੰਗਰੂਰ ਨੇੜਲੇ ਜੱਦੀ ਪਿੰਡ ਉਭਾਵਾਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News