...ਤਾਂ ਇਸ ਲਈ ਢੀਂਡਸਾ ਨੇ ਨਵੀਂ ਪਾਰਟੀ ਦਾ ਨਾਮ ਰੱਖਿਆ ''ਸ਼੍ਰੋਮਣੀ ਅਕਾਲੀ ਦਲ''

Wednesday, Jul 08, 2020 - 06:31 PM (IST)

...ਤਾਂ ਇਸ ਲਈ ਢੀਂਡਸਾ ਨੇ ਨਵੀਂ ਪਾਰਟੀ ਦਾ ਨਾਮ ਰੱਖਿਆ ''ਸ਼੍ਰੋਮਣੀ ਅਕਾਲੀ ਦਲ''

ਜਲੰਧਰ : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਮੰਗਲਵਾਰ ਨੂੰ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ। ਢੀਂਡਸਾ ਵਲੋਂ ਨਵੀਂ ਪਾਰਟੀ ਦਾ ਨਾਂ 'ਸ਼੍ਰੋਮਣੀ ਅਕਾਲੀ ਦਲ' ਰੱਖਿਆ ਗਿਆ ਹੈ। ਢੀਂਡਸਾ ਨੇ ਆਪਣੇ ਦਲ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਇਸ ਲਈ ਰੱਖਿਆ ਹੈ ਕਿਉਂਕਿ ਉਹ ਇਸ ਨਾਮ 'ਤੇ ਦਾਅਵਾ ਕਰਨਾ ਚਾਹੁੰਦੇ ਹਨ। ਸੂਤਰਾਂ ਮੁਤਾਬਕ ਚੋਣਾਂ ਸਮੇਂ ਇਸ ਨਾਮ ਨੂੰ ਲੈਣ ਲਈ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾ ਸਕਦੇ ਹਨ। ਇਸ ਤੋਂ ਇਲਾਵਾ ਦੋ ਸੰਵਿਧਾਨ ਬਣਾਉਣ ਨੂੰ ਲੈ ਕੇ ਅਕਾਲੀ ਦਲ ਪਹਿਲਾਂ ਹੀ ਚੋਣ ਕਮਿਸ਼ਨ ਅਤੇ ਅਦਾਲਤ ਵਿਚ ਲੜਾਈ ਲੜ ਰਿਹਾ ਹੈ। 

ਇਹ ਵੀ ਪੜ੍ਹੋ : ਅਕਾਲੀ ਦਲ ਦੇ ਪ੍ਰਧਾਨ ਬਣੇ ਸੁਖਦੇਵ ਸਿੰਘ ਢੀਂਡਸਾ

ਪਾਰਟੀ ਨੇ ਜਿਹੜਾ ਸੰਵਿਧਾਨ ਚੋਣ ਕਮਿਸ਼ਨ ਨੂੰ ਦਿੱਤਾ ਹੈ, ਉਸ ਵਿਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਧਰਮ ਨਿਰਪੱਖ ਪਾਰਟੀ ਹੈ ਜਦਕਿ ਜਿਹੜਾ ਸੰਵਿਧਾਨ ਗੁਰਦੁਆਰਾ ਚੋਣ ਕਮਿਸ਼ਨ ਨੂੰ ਦਿੱਤਾ ਹੈ, ਉਸ ਵਿਚ ਕਿਹਾ ਗਿਆ ਹੈ ਕਿ ਅਕਾਲੀ ਦਲ ਸਿੱਖਾਂ ਦੀ ਅਗਵਾਈ ਕਰਨ ਵਾਲੀ ਪਾਰਟੀ ਹੈ। ਸੋਸ਼ਲਿਸਟ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਦੇ ਦੋ ਸੰਵਿਧਾਨਾਂ ਨੂੰ ਲੈ ਕੇ ਅਦਾਲਤ ਵਿਚ ਚੁਣੌਤੀ ਦਿੱਤੀ ਹੈ।

ਇਹ ਵੀ ਪੜ੍ਹੋ : ਅਕਾਲੀ ਨੇਤਾ ਤੇ ਉਸ ਦੀ ਪਤਨੀ ਵਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਪਿਤਾ ਦੀ ਵੀ ਮੌਤ

ਹੁਣ ਜਦੋਂ ਢੀਂਡਸਾ ਧੜੇ ਨੇ ਅਕਾਲੀ ਦਲ ਦੇ ਨਾਮ 'ਤੇ ਦਾਅਵਾ ਠੋਕਣ ਦੀ ਤਿਆਰੀ ਕਰ ਲਈ ਹੈ ਤਾਂ ਦੇਖਣਾ ਇਹ ਹੋਵੇਗਾ ਕਿ ਗੇਂਦ ਕਿਸ ਧਿਰ ਦੇ ਪਾਲੇ ਵਿਚ ਬੈਠਦੀ ਹੈ। ਉਂਝ ਪਰਮਿੰਦਰ ਢੀਂਡਸਾ ਨੇ ਕੱਲ੍ਹ ਹੀ ਆਖ ਦਿੱਤਾ ਸੀ ਕਿ ਜੇਕਰ ਪਾਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਕੋਈ ਅੜਚਣ ਆਉਂਦੀ ਹੈ ਤਾਂ ਉਹ ਪਾਰਟੀ ਦੇ (ਅਕਾਲੀ ਦਲ) ਨਾਲ ਕੋਈ ਨਾਮ ਜੋੜ ਸਕਦੇ ਹਨ।

ਇਹ ਵੀ ਪੜ੍ਹੋ : ਢੀਂਡਸਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਦਾ ਪਲਟਵਾਰ, ਦਿੱਤਾ ਵੱਡਾ ਬਿਆਨ 


author

Gurminder Singh

Content Editor

Related News