ਦੇਸ਼ ਦੀ ਸਿਆਸਤ ’ਚ ‘ਧਾਕ’ ਜਮਾਉਣ ਦੀ ਤਿਆਰੀ ’ਚ ਢੀਂਡਸਾ, ਦਿੱਲੀ ’ਚ ਕੀਤੀ ਅਹਿਮ ਮੀਟਿੰਗ

Thursday, Aug 19, 2021 - 10:48 AM (IST)

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਦਿੱਲੀ ਰਿਹਾਇਸ਼ ਵਿਖੇ ਰਾਸ਼ਟਰੀ ਮੰਚ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਦੇਸ਼ ਦੇ ਉੱਘੇ ਰਾਜਸੀ ਨੇਤਾਵਾਂ, ਸਾਬਕਾ ਉੱਚ ਅਧਿਕਾਰੀਆਂ ਅਤੇ ਸਿਆਸੀ ਮਾਹਿਰਾਂ ਵਲੋਂ ਦੇਸ਼ ਦੇ ਮੌਜੂਦਾ ਹਾਲਾਤ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿਚ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ, ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਸਾਬਕਾ ਐੱਮ. ਪੀ. ਪਵਨ ਵਰਮਾ, ਸਾਬਕਾ ਰਾਜਦੂਤ ਕੇ. ਸੀ. ਸਿੰਘ, ਘਨਸ਼ਿਆਮ ਤਿਵਾੜੀ, ਸੁਧੀਰ ਕੁਲਕਰਨੀ ਅਤੇ ਰਵਿੰਦਰ ਮਨਚੰਦਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਵਿਰੋਧੀਆਂ ਨੂੰ ਚਾਰੋ-ਖਾਨੇ ਚਿੱਤ ਕਰਨ ਦੀ ਤਿਆਰੀ ’ਚ ਕੈਪਟਨ, ਲੈ ਸਕਦੇ ਹਨ ਵੱਡਾ ਫ਼ੈਸਲਾ

ਮੀਟਿੰਗ ਵਿਚ ਸੱਤਾਧਾਰੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਦੇਸ਼ ਦੀਆਂ ਵਿਰੋਧੀ ਧਿਰਾਂ ਨੂੰ ਇਕਜੁੱਟ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਦੇਸ਼ ਦੇ ਕਿਸਾਨਾਂ ਦੇ ਮਸਲੇ ਹੱਲ ਕਵਾਉਣ ਲਈ ਸਰਕਾਰ ’ਤੇ ਦਬਾਅ ਪਾਉਣ ਦਾ ਫ਼ੈਸਲਾ ਕੀਤਾ ਗਿਆ। ਭਵਿੱਖ ਵਿਚ ਪੰਜਾਬ ਅਤੇ ਉੱਤਰ ਪ੍ਰਦੇਸ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਨਵਾਂ ਸਿਆਸੀ ਬਦਲ ਲਿਆਉਣ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਦੇਸ਼ ਦਾ ਸੰਘੀ ਢਾਂਚਾ ਮਜ਼ਬੂਤ ਕਰਨ ਲਈ ਖੇਤਰੀ ਪਾਰਟੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਵੱਧ ਤੋਂ ਵੱਧ ਅਧਿਕਾਰ ਮਿਲਣੇ ਚਾਹੀਦੇ ਹਨ ਤਾਂ ਜੋ ਸੂਬਿਆਂ ਦਾ ਬਿਹਤਰ ਢੰਗ ਨਾਲ ਵਿਕਾਸ ਹੋ ਸਕੇ। ਮੀਟਿੰਗ ਵਿਚ ਵੱਖ-ਵੱਖ ਸਖਸ਼ੀਅਤਾਂ ਨੇ ਵੀ ਆਪੋ-ਆਪਣੇ ਵਿਚਾਰ ਪੇਸ਼ ਕੀਤੇ।    

ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News