ਢੀਂਡਸਾ ਨੇ ਨਵਜੋਤ ਸਿੱਧੂ ਨੂੰ ਦਿੱਤਾ ਕਰਤਾਰਪੁਰ ਲਾਂਘੇ ਦਾ Credit !

Saturday, Nov 02, 2019 - 04:20 PM (IST)

ਢੀਂਡਸਾ ਨੇ ਨਵਜੋਤ ਸਿੱਧੂ ਨੂੰ ਦਿੱਤਾ ਕਰਤਾਰਪੁਰ ਲਾਂਘੇ ਦਾ Credit !

ਲੁਧਿਆਣਾ (ਨਰਿੰਦਰ) : ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਰਤਾਰਪੁਰ ਲਾਂਘੇ ਦਾ ਕ੍ਰੈਡਿਟ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲਵਾਉਣ 'ਚ ਸਿੱਧੂ ਦਾ ਅਹਿਮ ਯੋਗਦਾਨ ਹੈ ਅਤੇ ਇਸ ਨੂੰ ਅੱਖੋਂ ਓਹਲੇ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਪਰ ਨਾਲ ਹੀ ਸੁਲਤਾਨਪੁਰ ਲੋਧੀ 'ਚ ਵੱਖ-ਵੱਖ ਸਟੇਜਾਂ 'ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।

ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ। ਢੀਂਡਸਾ ਨੇ ਆਪਣੇ ਅਸਤੀਫੇ ਨੂੰ ਲੈ ਕੇ ਕਿਹਾ ਕਿ ਸਿਆਸਤ 'ਚ ਥੋੜੇ-ਬਹੁਤ ਮਤਭੇਦ ਜ਼ਰੂਰ ਚੱਲਦੇ ਰਹਿੰਦੇ ਹਨ ਪਰ ਅਕਾਲੀ ਦਲ ਉਨ੍ਹਾਂ ਦੀ ਆਪਣੀ ਪਾਰਟੀ ਹੈ। ਉਨ੍ਹਾਂ ਨੇ ਪਾਕਿਸਤਾਨ ਵਲੋਂ ਲਾਂਘੇ ਲਈ ਲਾਈ ਗਈ ਫੀਸ ਸਬੰਧੀ ਨਵਜੋਤ ਸਿੰਘ ਸਿੱਧੂ ਨੂੰ ਗੱਲਬਾਤ ਕਰਨ ਦੀ ਵੀ ਸਲਾਹ ਦਿੱਤੀ ਹੈ।


author

Babita

Content Editor

Related News