ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਰਹੱਦਾਂ ਸੀਲ ਕਰਨਾ ਮੰਦਭਾਗਾ : ਢੀਂਡਸਾ

Thursday, Nov 26, 2020 - 07:52 AM (IST)

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਰਹੱਦਾਂ ਸੀਲ ਕਰਨਾ ਮੰਦਭਾਗਾ : ਢੀਂਡਸਾ

ਚੰਡੀਗੜ੍ਹ/ਮੋਹਾਲੀ (ਅਸ਼ਵਨੀ, ਨਿਆਮੀਆਂ) : ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ ‘ਦਿੱਲੀ ਚੱਲੋ’ ਅੰਦੋਲਨ ਦਾ ਰਾਹ ਰੋਕਣ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਪੰਜਾਬ-ਹਰਿਆਣਾ ਸਰਹੱਦ ਨੂੰ ਸੀਲ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ ’ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦਾ 'ਲੰਚ' ਪੰਜਾਬ ਦੀ ਸਿਆਸਤ 'ਚ ਭਰੇਗਾ ਨਵਾਂ ਰੰਗ

ਢੀਂਡਸਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜ੍ਹੋ-ਫੜ੍ਹਾਈ ਨੂੰ ਵੀ ਗੈਰ-ਜ਼ਮਹੂਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਸ ਨੇ ਜ਼ਮੀਨੀ ਪੱਧਰ ’ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾ ਹੈਰਾਨੀ ਜ਼ਾਹਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫਿਰ ਹਰਿਆਣਾ ਪੁਲਸ ਨੇ ਅਜਿਹਾ ਕਦਮ ਕਿਉਂ ਚੁੱਕਿਆ।

ਇਹ ਵੀ ਪੜ੍ਹੋ : ਕੋਰੋਨਾ ਪਾਜ਼ੇਟਿਵ ਮ੍ਰਿਤਕ ਬੀਬੀ ਦੇ ਘਰ ਗ੍ਰੰਥੀ ਸਿੰਘ ਨੇ 'ਸਹਿਜ ਪਾਠ' ਕਰਨ ਤੋਂ ਕੀਤਾ ਇਨਕਾਰ

ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ, ਜਿਸ 'ਚ ਹਰਿਆਣਾ ਦੇ ਕਿਸਾਨ ਵੀ ਸ਼ਾਮਲ ਹਨ। ਹਰਿਆਣਾ ਦੇ ਕਿਸਾਨਾਂ ਨੇ ਬਕਾਇਦਾ ਪੰਜਾਬ ਦੇ ਕਿਸਾਨਾਂ ਲਈ ਵੈੱਲਕਮ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਅੰਦੋਲਨ 'ਚ ਕਿਸਾਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਆਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਟੁੱਟੇ 'ਠੰਡ' ਦੇ ਸਾਰੇ ਰਿਕਾਰਡ, ਮੌਸਮ ਮਹਿਕਮੇ ਵੱਲੋਂ ਆਉਂਦੇ ਦਿਨਾਂ ਲਈ ਵਿਸ਼ੇਸ਼ ਬੁਲੇਟਿਨ ਜਾਰੀ

ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਅੰਦੋਲਨ ਪਿਛਲੇ ਕੁੱਝ ਮਹੀਨਿਆਂ ਤੋਂ ਬਿਲਕੁਲ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਅਜਿਹੇ 'ਚ ਕੇਂਦਰ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ।


 


author

Babita

Content Editor

Related News