SGPC ਦੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਢੀਂਡਸਾ ਨੇ ਚੁੱਕੇ ਸਵਾਲ, ਕੇਂਦਰ ਨੂੰ ਵੀ ਪਾਈ ਝਾੜ

12/02/2020 4:07:36 PM

ਫਰੀਦਕੋਟ (ਜਗਤਾਰ)— ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਐੱਸ. ਜੀ. ਪੀ. ਸੀ. ਦੀ ਚੁਣੀ ਗਈ ਨਵੀਂ ਪ੍ਰਧਾਨ ਬੀਬੀ ਜਗੀਰ ਕੌਰ ਦੀ ਚੋਣ ਨੂੰ ਲੈ ਸਵਾਲ ਚੁੱਕੇ ਹਨ। ਫਰੀਦਕੋਟ ਵਿਖੇ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸੁਖਦੇਵ ਸਿੰਘ ਢੀਂਡਸਾ ਨੇ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਦੀ ਚੋਣ ਬਾਰੇ ਬੋਲਦੇ ਹੋਏ ਕਿਹਾ ਕਿ ਹਰ ਵਾਰ ਹੀ ਅਜਿਹਾ ਹੁੰਦਾ ਹੈ ਕਿ ਪ੍ਰਧਾਨ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਲਿਫਾਫੇ 'ਚੋਂ ਨਿਕਲਦਾ ਹੈ ਪਰ ਇਹ ਨਿਜ਼ਾਮ ਬਦਲਣ ਦੀ ਜ਼ਰੂਰਤ ਹੈ ਅਤੇ ਅਸੀਂ ਇਹੀ ਚਾਹੁੰਦੇ ਹਾਂ ਕਿ ਅਸੀਂ ਇਹ ਨਿਜ਼ਾਮ ਬਦਲਾਂਗੇ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਇਨ੍ਹਾਂ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਐੱਸ. ਜੀ. ਪੀ. ਸੀ. ਦੀ ਚੋਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਆਲ ਇੰਡੀਆ ਗੁਰੁਦੁਆਰਾ ਐਕਟ ਤਹਿਤ ਮਨਜ਼ੂਰੀ ਦਿੰਦਾ ਹੈ, ਜਿਸ ਦੇ ਬਾਅਦ ਚੋਣਾਂ ਹੁੰਦੀਆਂ ਹਨ ਪਰ ਜਿਵੇਂ ਦਿੱਲੀ 'ਚ ਵੱਖ ਸਟੇਟ ਦੀ ਚੋਣ ਹੁੰਦੀ ਹੈ, ਉਂਝ ਹੀ ਜੇਕਰ ਹਰਿਆਣਾ ਵੱਖ ਕਮੇਟੀ ਬਣਾਉਂਦਾ ਹੈ ਅਤੇ ਪੰਜਾਬ ਦੀ ਵੀ ਸਟੇਟ ਆਪਣੇ ਅਧਿਕਾਰਾਂ ਤਹਿਤ ਚੋਣ ਕਰਵਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਧਰਮ ਅਤੇ ਰਾਜਨੀਤੀ ਨਾਲ-ਨਾਲ ਚੱਲਦੇ ਹਨ ਪਰ ਇਥੇ ਧਰਮ 'ਤੇ ਰਾਜਨੀਤੀ ਭਾਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜੇਕਰ ਮੌਕਾ ਮਿਲਦਾ ਹੈ ਤਾਂ ਅਸੀਂ ਧਰਮ ਨੂੰ ਉਪਰ ਰੱਖ ਰਾਜਨੀਤੀ ਨੂੰ ਬਾਅਦ 'ਚ ਰੱਖਾਂਗੇ।

ਇਹ ਵੀ ਪੜ੍ਹੋ: ਸ਼ੂਟਿੰਗ ਕਰਦੇ ਸਮੇਂ ਪੁਲਸ ਦੀ AK-47 'ਚੋਂ ਨਿਕਲੀ ਗੋਲੀ ਡੇਢ ਕਿੱਲੋਮੀਟਰ ਦੂਰ ਕਿਸਾਨ ਦੀ ਛਾਤੀ ਤੋਂ ਹੋਈ ਆਰ-ਪਾਰ

PunjabKesari

ਕੇਂਦਰ ਨੇ ਅਪਣਾਇਆ ਅੜੀਅਲ ਰਵੱਈਆ
ਕਿਸਾਨ ਖੇਤੀ ਬਿਲ ਨੂੰ ਲੈ ਕੇ ਸੁਖਵੇਦ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਨੇ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ ਜਦਕਿ ਇਸ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਚਰਚਾ ਕਰਨੀ ਜ਼ਰੂਰੀ ਸੀ। ਇਹ ਵੀ ਹੋ ਸਕਦਾ ਸੀ ਕਿ ਪੰਜਾਬ ਵੱਲ ਹਰਿਆਣਾ 'ਚ ਲਾਗੂ ਕਰਨ ਤੋਂ ਵੱਖ ਰੱਖਿਆ ਜਾ ਸਕਦਾ ਸੀ ਅਤੇ ਇਕ-ਦੋ ਸਾਲ ਦੇ ਬਾਅਦ ਕਿਸਾਨਾਂ ਨੂੰ ਭਰੋਸੇ 'ਚ ਲੈ ਕੇ ਇਨ੍ਹਾਂ ਨੂੰ ਲਾਗੂ ਕੀਤਾ ਜਾ ਸਕਦਾ ਸੀ ।ਇਥੇ ਇਕ ਨਿੱਜੀ ਪ੍ਰੋਗਰਾਮ 'ਚ ਹਿੱਸਾ ਲੈਣ ਦੇ ਬਾਅਦ ਡੈਮੋਕਰੇਟਿਕ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਢਸਾ ਫ਼ਰੀਦਕੋਟ 'ਚ ਟਕਸਾਲੀ ਅਕਾਲੀ ਮੱਖਣ ਸਿੰਘ ਨੰਗਲ ਦੇ ਘਰ ਪੁਹੰਚੇ ਸਨ, ਜਿੱਥੇ ਉਨ੍ਹਾਂ ਨੇ ਟਕਸਾਲੀ ਅਕਾਲੀਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਉਣ ਵਾਲੇ ਦਿਨਾਂ 'ਚ ਪਾਰਟੀ ਦੀਆਂ ਗਤੀਵਿਧੀਆਂ ਬਾਰੇ 'ਚ ਵਿਚਾਰ ਕੀਤੇ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਵੀ ਉਨ੍ਹਾਂ ਦੇ ਨਾਲ ਰਹੇ ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕੇਂਦਰ ਨੂੰ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ

ਇਸ ਮੌਕੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਜਦੋਂ ਚੋਣਾਂ ਦਾ ਐਲਾਨ ਹੋਵੇਗਾ, ਉਸ ਵਕਤ ਹੀ ਪਾਰਟੀ ਤੈਅ ਕਰੇਗੀ ਕਿ ਕਿਸ ਨਾਲ ਜੁੜ ਕੇ ਚੋਣ ਲੜਨੀ ਹੈ ਜਾਂ ਕਿਸ ਨੂੰ ਸਮਰਥਨ ਦੇਣਾ ਹੈ। ਕਿਸਾਨ ਸੰਘਰਸ਼ ਨੂੰ ਲੈ ਕੇ ਕਿਹਾ ਕਿ ਕਿਸਾਨ ਜਥੇਬੰਦੀਆਂ ਨਹੀਂ ਚਾਹੁੰਦੀਆਂ ਕਿ ਕੋਈ ਸਿਆਸੀ ਪਾਰਟੀ ਇਸ ਸੰਘਰਸ਼ ਨੂੰ ਲੈ ਕੇ ਆਪਣਾ ਸਿਆਸੀ ਲਾਭ ਲਵੇ ਪਰ ਸਾਡੀ ਪਾਰਟੀ ਸ਼ੁਰੂ ਤੋਂ ਹੀ ਨਿਰਸਵਰਥ ਸੰਘਰਸ਼ 'ਚ ਜੁੜੀ ਹੈ ਅਤੇ ਹੁਣ ਵੀ ਅੰਦੋਲਨਕਾਰੀਆਂ ਲਈ ਲੰਗਰ ਦੀ ਸੇਵਾ ਨਿਭਾਅ ਰਹੀ ਹੈ।
ਇਹ ਵੀ ਪੜ੍ਹੋ : ਹੱਥਾਂ 'ਤੇ ਮਹਿੰਦੀ ਲਾ ਸ਼ਾਮ ਤੱਕ ਲਾੜੇ ਦੀ ਰਾਹ ਤੱਕਦੀ ਰਹੀ ਲਾੜੀ, ਜਦੋਂ ਸੱਚ ਪਤਾ ਲੱਗਾ ਤਾਂ ਉੱਡੇ ਹੋਸ਼


shivani attri

Content Editor

Related News