ਵੱਡੇ ਬਾਦਲ ਤੋਂ ਬਾਅਦ ਹੁਣ 'ਢੀਂਡਸਾ' ਵੱਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ
Thursday, Dec 03, 2020 - 06:33 PM (IST)
ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਖ਼ਿਲਾਫ਼ ਸ਼ੁਰੂ ਹੋਇਆ ਅੰਦੋਲਨ ਭੱਖਦਾ ਜਾ ਰਿਹਾ ਹੈ। ਇਸ ਅੰਦੋਲਨ ਦੀ ਹਮਾਇਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਹੁਣ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੀ ਆਪਣਾ ਪਦਮ ਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਕਿਸਾਨਾਂ ਦੇ ਹੱਕ 'ਚ ਡਟ ਗਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ 'ਤੇ ਜਹਾਜ਼ 'ਚ ਨਹੀਂ ਬੈਠਣ ਦਿੱਤੇ ਬੱਚੇ, ਪੂਰਾ ਵਾਕਿਆ ਜਾਣ ਰਹਿ ਜਾਵੋਗੇ ਹੈਰਾਨ
ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਜਦੋਂ ਦਿੱਲੀ ਗਏ ਕਿਸਾਨਾਂ ਨੂੰ ਸਰਕਾਰ ਨਹੀਂ ਪੁੱਛ ਰਹੀ ਅਤੇ ਉਨ੍ਹਾਂ 'ਤੇ ਜ਼ੁਲਮ ਢਾਹ ਰਹੀ ਹੈ ਤਾਂ ਫਿਰ ਉਨ੍ਹਾਂ ਨੇ ਪਦਮ ਭੂਸ਼ਣ ਪੁਰਸਕਾਰ ਰੱਖ ਕੇ ਕੀ ਕਰਨਾ ਹੈ, ਇਸ ਲਈ ਉਹ ਇਸ ਪੁਰਸਕਾਰ ਨੂੰ ਵਾਪਸ ਕਰ ਦੇਣਗੇ।
ਇਹ ਵੀ ਪੜ੍ਹੋ : ਹੁਣ ਖੁੱਲ੍ਹੇ ਆਸਮਾਨ ਹੇਠ ਬੈਠ ਦੇਖ ਸਕੋਗੇ 'ਫਿਲਮਾਂ', ਲੁਧਿਆਣਾ 'ਚ ਬਣਿਆ ਪਹਿਲਾ 'ਓਪਨ ਥੀਏਟਰ'
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਚੁੱਕੇ ਹਨ। ਉਨ੍ਹਾਂ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਤੇ ਖਿਡਾਰੀਆਂ ਨੇ ਵੀ ਆਪਣੇ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਸੀ। 7 ਦਸੰਬਰ ਨੂੰ ਪੰਜਾਬ ਦੇ ਖਿਡਾਰੀ ਤੇ ਕਲਾਕਾਰ ਆਪਣੇ ਐਵਾਰਡ ਵਾਪਸ ਕਰਨ ਜਾ ਰਹੇ ਹਨ। ਹੁਣ ਪੰਜਾਬ ਦੇ ਨਾਮਵਰ ਨੇਤਾ ਵੀ ਆਪਣੇ ਕੌਮੀ ਐਵਾਰਡ ਵਾਪਸ ਕਰਕੇ ਕਿਸਾਨ ਅੰਦੋਲਨ ਦੇ ਹੱਕ 'ਚ ਪੂਰੀ ਤਰ੍ਹਾਂ ਡਟ ਗਏ ਹਨ।
ਇਹ ਵੀ ਪੜ੍ਹੋ : ਜਾਣੋ ਪੰਜਾਬ 'ਚ ਆਉਂਦੇ ਦਿਨਾਂ ਦੌਰਾਨ ਕਿਵੇਂ ਰਹੇਗਾ 'ਮੌਸਮ', ਜਾਰੀ ਹੋਇਆ ਵਿਸ਼ੇਸ਼ ਬੁਲੇਟਿਨ
ਕਿਸਾਨ ਅੰਦੋਲਨ ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਭੱਖਿਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਭਾਈਵਾਲ ਪਾਰਟੀ ਭਾਜਪਾ ਨਾਲੋਂ ਗਠਜੋੜ ਵੀ ਤੋੜ ਚੁੱਕਾ ਹੈ।
ਨੋਟ : ਰਾਜ ਸਭਾ ਮੈਂਬਰ ਸੁਖਦੇਵ ਢੀਂਡਸਾ ਵੱਲੋਂ ਪਦਮ ਭੂਸ਼ਣ ਵਾਪਸ ਕਰਨ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ