ਕਿਸਾਨੀ ਸੰਘਰਸ਼ : ਬਜ਼ੁਰਗਾਂ ਦੇ ਹੋਸ਼ ਤੇ ਨੌਜਵਾਨਾਂ ਦੇ ਜੋਸ਼ ਦਾ ਆਪਸੀ ਤਾਲਮੇਲ ਸਿਰਜ ਰਿਹੈ ਨਵਾਂ ਇਤਿਹਾਸ

01/02/2021 1:28:52 PM

ਚੰਡੀਗੜ੍ਹ/ਮੋਹਾਲੀ (ਅਸ਼ਵਨੀ/ਨਿਆਮੀਆਂ) : ਕਿਸਾਨੀ ਅੰਦੋਲਨ ਨੂੰ ਬਜ਼ੁਰਗਾਂ ਦੇ ਹੋਸ਼ ਅਤੇ ਜਵਾਨਾਂ ਦੇ ਜੋਸ਼ ਦੇ ਆਪਸੀ ਤਾਲਮੇਲ ਨਾਲ ਚਲਾਉਣ ਵਾਲੀਆਂ ਸੰਘਰਸ਼ੀਲ ਕਿਸਾਨ ਜੱਥੇਬੰਦੀਆਂ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਪਹਿਲੀ ਵਾਰ ਇਹ ਗੱਲ ਵੇਖਣ ਨੂੰ ਮਿਲੀ ਹੈ ਕਿ ਬਜ਼ੁਰਗਾਂ ਦੇ ਹੋਸ਼ ਅਤੇ ਨੌਜਵਾਨਾਂ ਦਾ ਜੋਸ਼ ਆਪਸੀ ਤਾਲਮੇਲ ਨਾਲ ਚੱਲ ਰਿਹਾ ਹੈ।

ਇਹ ਵੀ ਪੜ੍ਹੋ : PSEB ਵੱਲੋਂ ਹੁਣ 2004 ਤੋਂ 2018 ਤੱਕ ਦੇ 'ਵਿਦਿਆਰਥੀਆਂ' ਨੂੰ ਵੀ ਦਿੱਤਾ ਗਿਆ ਵੱਡਾ ਤੋਹਫ਼ਾ

ਇਸ ਅੰਦੋਲਨ 'ਚ ਇੰਨੀ ਵੱਡੀ ਗਿਣਤੀ 'ਚ ਨੌਜਵਾਨਾਂ ਦਾ ਇਕੱਠ ਜ਼ਾਬਤੇ 'ਚ ਰਿਹਾ, ਜਦੋਂ ਕਿ ਜ਼ਾਬਤੇ ਦੀ ਉਲੰਘਣਾ ਸਰਕਾਰਾਂ ਵਲੋਂ ਹੀ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਮਿਊਂਸੀਪਲ ਚੋਣਾਂ ਕਰਵਾਉਣ ਲਈ 'ਪੈਰਾ ਮਿਲਟਰੀ ਫੋਰਸ' ਲਾਉਣ ਦੀ ਮੰਗ

ਢੀਂਡਸਾ ਨੇ ਇਹ ਵੀ ਕਿਹਾ ਕਿ ਹੁਣ ਕਿਸਾਨ ਅੰਦੋਲਨ ਨੂੰ ਹਰ ਪਾਸੇ ਤੋਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੇਸ਼ ਵਿਆਪੀ ਸੰਘਰਸ਼ 'ਚ ਵੱਖ-ਵੱਖ ਸੂਬਿਆਂ ਦੀ ਸ਼ਮੂਲੀਅਤ ਕਾਰਨ ਕਿਸਾਨ ਅੰਦੋਲਨ ਬਹੁਤ ਸਾਰੇ ਮਾਇਨਿਆਂ 'ਚ ਇਤਿਹਾਸ ਸਿਰਜ ਰਿਹਾ ਹੈ।
ਨੋਟ : ਕਿਸਾਨੀ ਘੋਲ ਦੌਰਾਨ ਨੌਜਵਾਨਾਂ ਤੇ ਬਜ਼ੁਰਗਾਂ ਦੇ ਆਪਸੀ ਤਾਲਮੇਲ ਬਾਰੇ ਕੁਮੈਂਟ ਬਾਕਸ 'ਚ ਦਿਓ ਰਾਏ

Babita

This news is Content Editor Babita