''ਸੁਖਦੇਵ ਢੀਂਡਸਾ'' ਦਾ ਅਹੁਦੇਦਾਰਾਂ ਲਈ ਅਹਿਮ ਐਲਾਨ, ਜਾਣੋ ਕੀ ਬੋਲੇ
Monday, Apr 26, 2021 - 03:15 PM (IST)
ਮੋਹਾਲੀ (ਪਰਦੀਪ) : ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਆਪਸ ਵਿੱਚ ਰਲੇਵਾਂ ਹੋ ਚੁੱਕਾ ਹੈ ਅਤੇ ਦੋਵੇਂ ਪਾਰਟੀਆਂ ਭੰਗ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਰਕੇ ਦੋਹਾਂ ਪਾਰਟੀਆਂ ਦਾ ਜੱਥੇਬੰਦਕ ਢਾਂਚਾ ਅਤੇ ਸਾਰੇ ਵਿੰਗ ਭੰਗ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਅਹੁਦੇਦਾਰ ਆਪਣੇ ਖੇਤਰ ਵਿਚ ਕੋਈ ਵੀ ਨਿਯੁਕਤੀ ਨਾ ਕਰੇ।
ਇਹ ਵੀ ਪੜ੍ਹੋ : ਵੀਡੀਓ 'ਚ ਦੇਖੋ ਪੰਜਾਬ 'ਚ ਕਿਵੇਂ ਬਣਾਈ ਜਾਂਦੀ ਹੈ 'Oxygen'
ਉਨ੍ਹਾਂ ਕਿਹਾ ਕਿ ਛੇਤੀ ਹੀ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਨਵਾਂ ਜੱਥੇਬੰਦਕ ਢਾਂਚਾ ਖੜ੍ਹਾ ਕੀਤਾ ਜਾਵੇਗਾ, ਜਿਸ ਦੇ ਉਪਰੰਤ ਮੁੜ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਉਦੋਂ ਤੱਕ ਉਨ੍ਹਾਂ ਦੇ ਸਾਥੀ ਆਪਣੇ-ਆਪਣੇ ਇਲਾਕੇ ਵਿਚ ਲੋਕ ਭਲਾਈ ਦੇ ਕੰਮਾਂ ਵਿੱਚ ਉਸੇ ਤਰ੍ਹਾਂ ਕਾਰਜਸ਼ੀਲ ਰਹਿਣ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਅਕਾਲੀ ਦਲ ਟਕਸਾਲੀ ਦੇ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਭੰਗ ਕਰਦਿਆਂ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ