ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ 'ਤੇ ਭਖੀ ਸਿਆਸਤ, ਜਾਣੋ ਕੀ ਬੋਲੇ ਸੁਖਦੇਵ ਸਿੰਘ ਢੀਂਡਸਾ

Wednesday, Oct 20, 2021 - 11:52 PM (IST)

ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ 'ਤੇ ਭਖੀ ਸਿਆਸਤ, ਜਾਣੋ ਕੀ ਬੋਲੇ ਸੁਖਦੇਵ ਸਿੰਘ ਢੀਂਡਸਾ

ਜਲੰਧਰ/ਨਵੀਂ ਦਿੱਲੀ (ਕਮਲ)— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ, ਕਈ ਪਾਰਟੀਆਂ ਬਣਦੀਆਂ ਅਤੇ ਟੁੱਟਦੀਆਂ ਵੀ ਹਨ।

ਇਹ ਵੀ ਪੜ੍ਹੋ: ਟਰਾਂਸਪੋਰਟ ਮਹਿਕਮੇ 'ਚ ਹੋਵੇਗਾ ਵੱਡਾ ਫੇਰਬਦਲ: ਅਧਿਕਾਰੀਆਂ ਦੀ ਤਿਆਰ ਹੋਈ ਸੂਚੀ ’ਤੇ ਮੋਹਰ ਲੱਗਣੀ ਬਾਕੀ

PunjabKesari

ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਹਰ ਕਿਸੇ ਨੂੰ ਆਪਣੀ ਪਾਰਟੀ ਬਣਾਉਣ ਦਾ ਹੱਕ ਹੈ, ਇਸ ’ਤੇ ਕਿਸੇ ਨੂੰ ਵੀ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਥੇ ਹੀ ਸਮਝੌਤਾ ’ਤੇ ਬੋਲਦੇ ਹੋਏ ਕਿਹਾ ਕਿ ਇਸ ’ਤੇ ਪਾਰਟੀ ਨੇ ਫ਼ੈਸਲਾ ਕਰਨਾ ਹੁੰਦਾ ਹੈ, ਕੋਈ ਨਿੱਜੀ ਤੌਰ ’ਤੇ ਫ਼ੈਸਲਾ ਨਹੀਂ ਕਰਦਾ ਹੈ। ਸਾਡਾ ਸਭ ਤੋਂ ਵੱਡਾ ਮੁੱਦਾ ਕਿਸਾਨ ਨੂੰ ਅੰਦੋਲਨ ਲੈ ਕੇ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਲ ਆਉਣ ਦੇ ਸੱਦੇ ’ਤੇ ਬੋਲਦੇ ਹੋਏ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨਾਲ ਮੇਰੀ ਕੋਈ ਵੀ ਆਫੀਸ਼ਅਲ ਤੌਰ ’ਤੇ ਗੱਲਬਾਤ ਨਹੀਂ ਹੋਈ ਹੈ। 

ਉਥੇ ਹੀ ਉਨ੍ਹਾਂ ਨੇ ਬੀ. ਐੱਸ. ਐੱਫ. ਦਾ ਦਾਇਰਾ ਵਧਾਉਣ ਦੇ ਮੁੱਦੇ ’ਤੇ ਢੀਂਡਸਾ ਨੇ ਬੋਲਦੇ ਹੋਏ ਕਿਹਾ ਕਿ ਅਸੀਂ ਇਸ ਫ਼ੈਸਲੇ ਦੇ ਖ਼ਿਲਾਫ਼ ਹਾਂ ਕਿਉਂਕਿ ਇਸ ਨਾਲ ਪੰਜਾਬ ’ਤੇ ਸਾਰਾ ਕੇਂਦਰ ਦਾ ਹੀ ਰਾਜ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 50 ਕਿੱਲੋਮੀਟਰ ਤੱਕ ਬੀ. ਐੱਸ. ਐੱਫ. ਫੋਰਸ ਨੂੰ ਕੇਂਦਰ ਵੱਲੋਂ ਦਿੱਤੇ ਜਾਣ ਦੇ ਫ਼ੈਸਲੇ ਦਾ ਕੈਪਟਨ ਅਮਰਿੰਦਰ ਸਿੰਘ ਸਮਰਥਨ ਕਰ ਰਹੇ ਹਨ ਪਰ ਸਾਡੀ ਪਾਰਟੀ ਦਾ ਸਟੈਂਡ ਇਸ ਤੋਂ ਵੱਖ ਹੈ। ਉਥੇ ਹੀ ਨਿਹੰਗਾਂ ਦੀ ਖੇਤੀਬਾੜੀ ਮੰਤਰੀ ਨਾਲ ਤਸਵੀਰ ਵਾਇਰਲ ਹੋਣ ਦੇ ਮੁੱਦੇ ’ਤੇ ਢੀਂਡਸਾ ਨੇ ਕਿਹਾ ਕਿ ਇਸ ਸਭ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜਿਹੜੇ ਲੋਕ ਕਸੂਰਵਾਰ ਹਨ, ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਚੱਬੇਵਾਲ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨਣਾਨ-ਭਰਜਾਈ ਦੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News