ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, PM ਮੋਦੀ ਦੀ ਰੈਲੀ 'ਚ ਹੋਣਾ ਸੀ ਸ਼ਾਮਲ
Wednesday, Jan 05, 2022 - 10:51 AM (IST)
ਮੋਹਾਲੀ/ਸੰਗਰੂਰ (ਪਰਦੀਪ, ਬੇਦੀ) : ਪੂਰੇ ਦੇਸ਼ ਸਮੇਤ ਪੰਜਾਬ 'ਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਤਹਿਤ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕੋਰੋਨਾ ਦੇ ਸ਼ਿਕਾਰ ਹੋ ਗਏ ਹਨ। ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਸੁਖਦੇਵ ਢੀਂਡਸਾ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਾਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਜਾਣਕਾਰੀ ਮੁਤਾਬਕ ਸੁਖਦੇਵ ਢੀਂਡਸਾ ਦੇ ਸਲਾਹਕਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਢੀਂਡਸਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ-10 ਵਿਖੇ ਕੋਰੋਨਾ ਟੈਸਟ ਕਰਵਾਇਆ ਸੀ ਅਤੇ ਬੁੱਧਵਾਰ ਨੂੰ ਮਤਲਬ ਕਿ ਅੱਜ ਉਹ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਜਿਵੇਂ ਹੀ ਉਹ ਮੋਗਾ ਪਹੁੰਚੇ ਤਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਆ ਗਈ, ਜੋ ਕਿ ਪਾਜ਼ੇਟਿਵ ਸੀ। ਇਸ ਤੋਂ ਬਾਅਦ ਸੁਖਦੇਵ ਢੀਂਡਸਾ ਮੋਗਾ ਤੋਂ ਹੀ ਵਾਪਸ ਪਰਤ ਆਏ। ਹੁਣ ਸੁਖਦੇਵ ਢੀਂਡਸਾ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਚ ਸ਼ਾਮਲ ਨਹੀਂ ਹੋ ਸਕਣਗੇ। ਸੁਖਦੇਵ ਢੀਂਡਸਾ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲੋਕਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਕੁੱਝ ਪੈਕਜ ਵੀ ਦੇ ਕੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ