SGPC ਚੋਣਾਂ ਲਈ ਸਰਗਰਮ ਹੋਏ ਸੁਖਦੇਵ ਸਿੰਘ ਢੀਂਡਸਾ, ਮੀਟਿੰਗ ਦੌਰਾਨ ਚੁੱਕਿਆ ਸੀ ਮੁੱਦਾ

Monday, Jul 24, 2023 - 02:02 PM (IST)

SGPC ਚੋਣਾਂ ਲਈ ਸਰਗਰਮ ਹੋਏ ਸੁਖਦੇਵ ਸਿੰਘ ਢੀਂਡਸਾ, ਮੀਟਿੰਗ ਦੌਰਾਨ ਚੁੱਕਿਆ ਸੀ ਮੁੱਦਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਐੱਸ. ਜੀ. ਪੀ. ਸੀ. ਚੋਣਾਂ 'ਚ ਸਰਗਰਮੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਦਰਅਸਲ ਐੱਨ. ਡੀ. ਏ. ਦਲਾਂ ਦੀ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਨੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਮਗਰੋਂ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦਾ ਵਾਰਸ ਕਿਹਾ ਸੀ।

ਇਹ ਵੀ ਪੜ੍ਹੋ : ਭਾਰਤ-ਪਾਕਿ ਸਰਹੱਦ ਨੇੜਿਓਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੇ ਜਾਣ ਦਾ ਸ਼ੱਕ

ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਢੀਂਡਸਾ ਨੇ ਐੱਨ. ਡੀ. ਏ. ਦੀ ਬੈਠਕ ਦੌਰਾਨ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਦਾ ਮੁੱਦਾ ਚੁੱਕਿਆ ਸੀ। ਸ਼੍ਰੋਮਣੀ ਅਕਾਲੀ ਦਲ ਨਾਲ ਨਾਤਾ ਤੋੜਨ ਵਾਲੇ ਅਕਾਲੀ ਆਗੂਆਂ ਨਾਲ ਵੀ ਢੀਂਡਸਾ ਨੇ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਏਕਤਾ ਬਣਾਉਣ ਅਤੇ ਅਕਾਲੀ ਦਲ ਨਾਲੋਂ ਟੁੱਟ ਚੁੱਕੇ ਆਗੂਆਂ ਨੂੰ ਇਕ ਮੰਚ 'ਤੇ ਲਿਆਉਣ ਲਈ ਵਿਚਾਰ-ਚਰਚਾ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਦੇ ਨਾਲ ਹੀ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਸਮੇਤ ਕਈ ਪੰਥਕ ਮੁੱਦਿਆਂ 'ਤੇ ਵੀ ਵਿਚਾਰ ਕੀਤੀ ਗਈ। ਢੀਂਡਸਾ ਨੇ ਕਿਹਾ ਕਿ ਪਹਿਲੀ ਬੈਠਕ 'ਚ ਸਾਰੇ ਆਗੂਆਂ ਨੂੰ ਇਕਜੁੱਟ ਕਰਨ 'ਤੇ ਵਿਚਾਰ ਕੀਤਾ ਗਿਆ ਹੈ। ਜਲਦੀ ਹੀ ਅਗਲੀ ਬੈਠਕ ਬੁਲਾਈ ਜਾਵੇਗੀ ਅਤੇ ਏਕਤਾ ਦਾ ਫਾਰਮੂਲਾ ਤਿਆਰ ਕੀਤਾ ਜਾਵੇਗਾ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News