ਸੁਖਪਾਲ ਖਹਿਰਾ ਨੂੰ ਨੈਤਿਕਤਾ ਦੇ ਆਧਾਰ ''ਤੇ ਅਸਤੀਫਾ ਦੇਣਾ ਚਾਹੀਦਾ ਹੈ : ਸੁਖਦੇਵ ਸਿੰਘ ਢੀਂਡਸਾ

11/20/2017 2:38:03 PM


ਮਾਨਸਾ (ਜੱਸਲ) - ਪੰਜਾਬ ਵਿਧਾਨ ਸਭਾ 'ਚ ਆਪ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀਆਂ ਡਰੱਗ ਮਾਫੀਆਂ ਨਾਲ ਤਾਰਾਂ ਜੁੜਨ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਇਹ ਗੱਲ 'ਤੇ ਜ਼ੋਰ ਦਿੱਤਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਨੈਤਿਕਤਾ ਦੇ ਅਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੁੱਪ ਸਾਧ ਰੱਖੀ ਹੈ। ਉਨ੍ਹਾਂ ਨੇ ਮਾਨਸਾ ਜ਼ਿਲੇ 'ਚ ਆਪਣੀ ਨਿੱਜੀ ਫੇਰੀ ਦੌਰਾਨ ਪੱਤਰਕਾਰਾਂ ਤੇ ਸਨਮੁੱਖ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕੇਜਰੀਵਾਲ ਦੀ ਕਾਰਗੁਜ਼ਾਰੀ ਦੇ ਉਗਲ ਉਠਾਉਦਿਆਂ ਕਿਹਾ ਕਿ ਸੱਤਾ ਹਾਸਿਲ ਕਰਨ ਲਈ ਦਿੱਲੀ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਾਰੇ ਗੱਪ ਨਿਕਲੇ ਕਿਉਂਕਿ ਇਸ ਵੇਲੇ ਦਿੱਲੀ ਦਾ ਦਿਵਾਲਾ ਨਿਕਲਿਆ ਪਿਆ। ਕੈਪਟਨ ਸਰਕਾਰ ਵੱਲੋਂ ਡਰੱਗ ਮਾਫੀਆਂ ਦੀ ਜਾਇਦਾਦ ਜ਼ਬਤ ਕਰਨ ਹਰੀ ਝੰਡੀ ਦੇਣ ਬਾਰੇ ਬੋਲਦਿਆ ਸ੍ਰੀ ਢੀਂਡਸਾ ਨੇ ਕਿਹਾ ਕਿ ਅਜਿਹਾ ਅਕਾਲੀ ਦਲ ਦੀ ਸਰਕਾਰ ਵੇਲੇ ਵੀ ਹੋਇਆ ਸੀ। ਇਸਦੇ ਲਈ ਕਾਨੂੰਨ ਬਣਾਉਣ ਦੀ ਲੋੜ ਨਹੀਂ. ਕਿਉਕਿ ਪਹਿਲਾਂ ਹੀ ਕਾਨੂੰਨ ਬੜੇ ਸਖਤ ਹਨ। ਉਨ੍ਹਾਂ ਕਿਹਾ ਕਿ ਚੰਗਾ ਹੋਵੇ ਜੇਕਰ ਇਸ ਫੈਸਲੇ ਨੂੰ ਵਿਰੋਧੀ ਧਿਰਾਂ ਲਈ ਵਰਤਣ ਦੀ ਥਾਂ ਪੰਜਾਬ ਦੇ ਲੋਕਾਂ ਦੀਆਂ ਜ਼ਿੰਦਗੀਆਂ ਤਬਾਹ ਕਰਕੇ ਜਾਇਦਾਦਾਂ ਜ਼ਬਤ ਕੀਤੀਆਂ ਜਾਣ। ਹੁਣ ਪੰਜਾਬ ਵਿਚਲੀ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਵੀ ਆਮ ਆਦਮੀ ਪਾਰਟੀ ਵਾਂਗ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾ ਕੀਤੇ ਸਾਰੇ ਵਾਅਦਿਆਂ ਤੋ ਭੱਜ ਚੁੱਕੀ ਹੈ। ਇਸ ਮੌਕੇ ਅਮਰਜੀਤ ਕੁਲਾਣਾ, ਜਸਵੀਰ ਸਿੰਘ, ਨੰਬਰਦਾਰ ਦਰਸ਼ਨ ਸਿੰਘ ਰੱਲੀ ਆਦਿ ਲੋਕ ਮੌਜੂਦ ਸਨ।


Related News