ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਐਲਾਨ, ਕਿਹਾ-ਮੈਂ ਅਤੇ ਬ੍ਰਹਮਪੁਰਾ ਨਹੀਂ ਲੜਾਂਗੇ ਕੋਈ ਵੀ ਚੋਣ

07/14/2021 6:46:40 PM

ਜਲੰਧਰ (ਰਾਹੁਲ)— ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਕੋਈ ਵੀ ਚੋਣ ਨਹੀਂ ਲੜਨਗੇ ਸਗੋਂ ਨੌਜਵਾਨਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ। 

ਇਹ ਵੀ ਪੜ੍ਹੋ: ਨੂਰਮਹਿਲ: ਪਤਨੀ ਵੱਲੋਂ ਦੂਜਾ ਵਿਆਹ ਕਰਵਾਉਣ ਦਾ ਲੱਗਾ ਸਦਮਾ, ਦੋ ਬੱਚਿਆਂ ਸਮੇਤ ਪਤੀ ਨੇ ਖ਼ੁਦ ਵੀ ਨਿਗਲਿਆ ਜ਼ਹਿਰ

ਇਸ ਮੌਕੇ ਉਨ੍ਹਾਂ ਨੇ ਬਾਦਲ ਪਰਿਵਾਰ ’ਤੇ ਤਿੱਖੇ ਨਿਸ਼ਾਨੇ ਵੀ ਸਾਧੇ। ਬਾਦਲਾਂ ਨੂੰ ਲੰਮੇਂ ਹੱਥੀਂ ਲੈਂਦੇ ਉਨ੍ਹਾਂ ਕਿਹਾ ਕਿ ਬਾਦਲਾਂ ਨੇ ਰਾਜਨੀਤੀ ਨੂੰ ਉੱਪਰ ਕਰਕੇ ਹਮੇਸ਼ਾ ਧਰਮ ਨੂੰ ਹੇਠਾਂ ਹੀ ਕੀਤਾ ਹੈ। ਵਿਧਾਨ ਸਭਾ ਚੋਣਾਂ ਦੌਰਾਨ ਬਾਦਲਾਂ ਨੂੰ ਹਰਾ ਕੇ ਅਸੀਂ ਸ਼੍ਰੋਮਣੀ ਕਮੇਟੀ ਨੂੰ ਵੀ ਬਾਦਲਾਂ ਤੋਂ ਆਜ਼ਾਦ ਕਰਾਵਾਂਗੇ।  ਇਸ ਦੇ ਨਾਲ ਹੀ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਕੋਈ ਵੀ ਚੋਣ ਨਹੀਂ ਲੜਨਗੇ ਸਗੋਂ ਨੌਜਵਾਨਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਇਹ ਵਾਅਦਾ ਹੈ ਕਿ ਜਿਹੜਾ ਵੀ ਸਾਡਾ ਕੋਈ ਮੈਂਬਰ ਸ਼੍ਰੋਮਣੀ ਕਮੇਟੀ ਦੀ ਚੋਣ ਲੜੇਗਾ, ਉਹ ਪਾਲੀਟਿਕਲ ਚੋਣ ਨਹੀਂ ਲੜੇਗਾ।

ਇਹ ਵੀ ਪੜ੍ਹੋ:  ਭਾਖੜਾ ਨਹਿਰ ਵਿਚ ਡਿੱਗੀ ਇਨੋਵਾ ਕਾਰ, ਗੋਤਾਖੋਰਾਂ ਵੱਲੋਂ ਕਾਰ ਸਵਾਰਾਂ ਦੀ ਭਾਲ ਜਾਰੀ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਤੋਂ ਵਰਕਰ ਬੇਹੱਦ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਪਾਰਟੀ ਦੇ ਵਰਕਰ ਉਨ੍ਹਾਂ ਦੇ ਨਾਲ ਜੁੜੇ ਹੋਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਜਿੰਦਰ ਸਿੰਘ ਸੰਦਲ ਨੂੰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਢੀਂਡਸਾ ਧੜੇ ’ਚ ਸ਼ਾਮਲ ਹੋ ਗਏ। ਇਥੇ ਦੱਸ ਦੇਈਏ ਕਿ ਰਾਜਿੰਦਰ ਸਿੰਘ 1983 ਵਿਚ ਯੂਥ ਅਕਾਲੀ ਦਲ ਦੇ ਨਾਲ ਜੁੜੇ ਹੋਏ ਸਨ ਜੋਕਿ ਹੁਣ ਅਕਾਲੀ ਦਲ ਸੰਯੁਕਤ ਵਿਚ ਸ਼ਾਮਲ ਹੋ ਗਏ ਹਨ।

ਇਸ ਦੇ ਨਾਲ ਹੀ ਪੇਅ ਕਮਿਸ਼ਨ ਦੇ ਮੁੱਦੇ ’ਤੇ ਬੋਲਦੇ ਹੋਏ ਢੀਂਡਸਾ ਨੇ ਕਿਹਾ ਕਿ ਪੇਅ ਕਮਿਸ਼ਨ ’ਤੇ ਸਾਰੇ ਖ਼ਦਸ਼ੇ ਦੂਰ ਕੀਤੇ ਜਾਣਗੇ। ਉਥੇ ਹੀ ਆਉਣ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਿੰਨੀਆਂ ਸੀਟਾਂ ’ਤੇ ਚੋਣ ਲੜਨੀ ਹੈ, ਇਹ ਫਿਲਹਾਲ ਇਲੈਕਸ਼ਨ ਨੇੜੇ ਆਉਣ ’ਤੇ ਹੀ ਤੈਅ ਕੀਤਾ ਜਾਵੇਗਾ। ਕਿਸੇ ਪਾਰਟੀ ਨਾਲ ਗਠਜੋੜ ਕਰਨਾ ਹੈ ਜਾਂ ਨਹੀਂ, ਇਹ ਵੀ ਹਾਲੇ ਤੈਅ ਨਹੀਂ ਹੈ।  

 

ਇਹ ਵੀ ਪੜ੍ਹੋ: ਕੈਬਨਿਟ ’ਚ ਫੇਰਬਦਲ ਦੀਆਂ ਚਰਚਾਵਾਂ ਦਰਮਿਆਨ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ ਆਇਆ ਸਾਹਮਣੇ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri