ਸੁਖਦੇਵ ਢੀਂਡਸਾ ਦਾ ਵੱਡਾ ਬਿਆਨ, ਭਾਜਪਾ ਸਮੇਤ ਅਕਾਲੀ ਦਲ ਨੂੰ ਦਿੱਤਾ ਝਟਕਾ
Tuesday, Jun 16, 2020 - 06:41 PM (IST)
ਮੋਗਾ (ਵਿਪਨ) : ਅਕਾਲੀ ਦਲ ਬਾਦਲ ਖਿਲਾਫ ਬਗਾਵਤ ਦਾ ਝੰਡਾ ਚੁੱਕਣ ਵਾਲੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਭਾਜਪਾ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਸੁਖਦੇਵ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਭਾਜਪਾ ਵਿਚ ਸ਼ਾਮਲ ਹੋਣ ਦਾ ਮਤਲਬ ਹੀ ਨਹੀਂ ਹੈ। ਢੀਂਡਸਾ ਨੇ ਆਖਿਆ ਕਿ ਉਹ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ, ਜਿਸ ਦਾ ਐਲਾਨ ਇਸੇ ਮਹੀਨੇ ਕਰ ਦਿੱਤਾ ਜਾਵੇਗਾ। ਢੀਂਡਸਾ ਦੇ ਇਸ ਬਿਆਨ ਤੋਂ ਸਾਫ਼ ਹੋ ਗਿਆ ਹੈ ਕਿ ਉਹ ਕਿਸੇ ਹੋਰ ਪਾਰਟੀ ਦਾ ਹਿੱਸਾ ਨਹੀਂ ਬਣਨਗੇ। ਪਰਮਿੰਦਰ ਢੀਂਡਸਾ ਦੇ ਭਾਜਪਾ ਵਾਲੇ ਬਿਆਨ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਸੁਖਦੇਵ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਨਾਲ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਆਰਡੀਨੈਂਸ ਕਿਸਾਨ ਵਿਰੋਧੀ ਹੈ, ਜਿਸ ਦਾ ਉਹ ਰਾਜ ਸਭਾ ਵਿਚ ਵਿਰੋਧ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੀਆਂ ਨੀਤੀਆਂ ਨੂੰ ਵੀ ਕਿਸਾਨ ਵਿਰੋਧੀ ਦੱਸਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮਾਰੂ ਹੋਇਆ ਕੋਰੋਨਾ, ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ
ਦੱਸਣਯੋਗ ਹੈ ਕਿ ਸੁਖਦੇਵ ਢੀਂਡਸਾ ਅਕਾਲੀ ਦਲ ਬਾਦਲ ਦੇ ਉੱਘੇ ਆਗੂ ਅਤੇ ਸਾਬਕਾ ਸੂਚਨਾ ਕਮਿਸ਼ਨ ਵਿਭਾਗ ਦੇ ਚੇਅਰਮੈਨ ਰਹੇ ਨਿਧੜਕ ਸਿੰਘ ਬਰਾੜ ਨੂੰ ਆਪਣੇ ਖੇਮੇ 'ਚ ਸ਼ਾਮਲ ਕਰਨ ਮੋਗਾ ਪਹੁੰਚੇ ਹੋਏ ਸਨ। ਸਾਥੀਆਂ ਸਣੇ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਨਿਧੜਕ ਸਿੰਘ ਦਾ ਆਪਣੇ ਖੇਮੇ 'ਚ ਸਵਾਗਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਫਿਲਹਾਲ ਅਜੇ ਤਕ ਕਿਸੇ ਧਿਰ ਨਾਲ ਗਠਜੋੜ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਆਪਣੀ ਪਾਰਟੀ ਦਾ ਗਠਨ ਕਰਨਗੇ ਅਤੇ ਉਸ ਤੋਂ ਬਾਅਦ ਹਮਖਿਆਲੀਆਂ ਨਾਲ ਗਠਜੋੜ ਬਾਰੇ ਵਿਚਾਰ ਕਰਨਗੇ। ਇਸ ਦੇ ਨਾਲ ਹੀ ਢੀਂਡਸਾ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਦੇ ਕਈ ਹੋਰ ਆਗੂ ਵੀ ਉਨ੍ਹਾਂ ਦੇ ਸੰਪਰਕ ਵਿਚ ਹਨ।
ਇਹ ਵੀ ਪੜ੍ਹੋ : ਜਥੇਦਾਰ ਦੇ ਯੂ-ਟਰਨ 'ਤੇ ਬੋਲੇ ਰਵਨੀਤ ਬਿੱਟੂ, ਕਿਹਾ ਕੇਂਦਰ ਸਰਕਾਰ ਨੂੰ ਲਿਖਣਗੇ ਚਿੱਠੀ