ਅਫ਼ਸੋਸਜਨਕ ਖ਼ਬਰ: ਸੁਖਦੇਵ ਸਿੰਘ ਢੀਂਡਸਾ ਦੇ ਕਰੀਬੀ ਜਥੇਦਾਰ ਰਜਿੰਦਰ ਸਿੰਘ ਕਾਂਝਲਾ ਦਾ ਦਿਹਾਂਤ

Saturday, May 15, 2021 - 07:03 PM (IST)

ਅਫ਼ਸੋਸਜਨਕ ਖ਼ਬਰ: ਸੁਖਦੇਵ ਸਿੰਘ ਢੀਂਡਸਾ ਦੇ ਕਰੀਬੀ ਜਥੇਦਾਰ ਰਜਿੰਦਰ ਸਿੰਘ ਕਾਂਝਲਾ ਦਾ ਦਿਹਾਂਤ

ਸੰਗਰੂਰ (ਹਨੀ ਕੋਹਲੀ, ਸਿੰਗਲਾ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੇ ਅਤਿ ਨਜ਼ਦੀਕੀ ਸਾਥੀ, ਤਜਰਬੇਕਾਰ ਤੇ ਅਨੁਭਵੀ ਆਗੂ ਜਥੇ. ਰਜਿੰਦਰ ਸਿੰਘ ਕਾਂਝਲਾ ਸਾਡੇ ਵਿਚਕਾਰ ਨਹੀਂ ਰਹੇ। ਉਹ ਕਾਫੀ ਸਮੇਂ ਤੋਂ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਸਨ। ਪਿਛਲੇ ਦਿਨੀਂ ਉਹ ਕੋਰੋਨਾ ਪਾਜ਼ੇਟਿਵ ਆ ਗਏ ਸਨ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

ਸੁਖਦੇਵ ਢੀਂਡਸਾ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਪੀ. ਜੀ. ਆਈ ਦਾਖ਼ਲ ਕਰਵਾਇਆ ਗਿਆ ਸੀ। ਉਹ ਕੋਰੋਨਾ ਨੂੰ ਹਰਾ ਕੇ ਨੇਗੈਟਿਵ ਆ ਗਏ ਸਨ ਪਰ ਬੀਮਾਰੀ ਕਾਰਨ ਉਨ੍ਹਾਂ ਦੀ ਸਿਹਤ ਬਹੁਤ ਹੀ ਕਮਜ਼ੋਰ ਹੋ ਗਈ ਸੀ। ਅੱਜ ਸਵੇਰੇ ਉਨ੍ਹਾਂ ਨੂੰ ਦਿਲ ਦਾ ਗੰਭੀਰ ਦੌਰਾ ਪਿਆ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਜਥੇਦਾਰ ਕਾਂਝਲਾ ਦੀ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ।

ਇਹ ਵੀ ਪੜ੍ਹੋ:  ਬਠਿੰਡਾ ਏਮਜ਼ ’ਚ ਆਕਸੀਜਨ ਅਤੇ ਲੈਵਲ 3 ਦੀਆਂ ਸਹੂਲਤਾਂ ’ਚ ਕੀਤਾ ਜਾਵੇ ਵਾਧਾ : ਹਰਸਿਮਰਤ


author

Shyna

Content Editor

Related News