ਅਕਾਲੀ ਦਲ ਦੇ ਪ੍ਰਧਾਨ ਬਣੇ ਸੁਖਦੇਵ ਸਿੰਘ ਢੀਂਡਸਾ

Tuesday, Jul 07, 2020 - 06:33 PM (IST)

ਅਕਾਲੀ ਦਲ ਦੇ ਪ੍ਰਧਾਨ ਬਣੇ ਸੁਖਦੇਵ ਸਿੰਘ ਢੀਂਡਸਾ

ਲੁਧਿਆਣਾ (ਵੈੱਬ ਡੈਸਕ, ਮੁੱਲਾਪੁਰੀ) : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਦੇਵ ਢੀਂਡਸਾ ਵਲੋਂ ਨਵੀਂ ਪਾਰਟੀ ਦਾ ਨਾਂ 'ਸ਼੍ਰੋਮਣੀ ਅਕਾਲੀ ਦਲ' ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਨੂੰ ਸਰਬ ਸੰਮਤੀ ਨਾਲ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਲੁਧਿਆਣਾ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ। ਹਾਲਾਂਕਿ ਪੰਜਾਬ ਵਿਚ ਪਹਿਲਾਂ ਹੀ ਇਕ ਅਕਾਲੀ ਦਲ ਹੈ ਇਸ 'ਤੇ ਢੀਂਡਸਾ ਨੇ ਕਿਹਾ ਕਿ ਜੇਕਰ ਪਾਰਟੀ ਦੀ ਰਜਿਸਟਰੇਸ਼ਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਾਰਟੀ ਦੇ ਨਾਮ ਨਾਲ ਕੋਈ ਸ਼ਬਦ ਜੋੜ ਲੈਣਗੇ। 

ਇਹ ਵੀ ਪੜ੍ਹੋ : ਰਾਸ਼ਨ, ਬੀਜ ਘੁਟਾਲੇ ਤੇ ਤੇਲ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ ਅਕਾਲੀਆਂ ਦਾ ਦੋਆਬੇ 'ਚ ਪ੍ਰਦਰਸ਼ਨ

PunjabKesari

ਇਸ ਸਮਾਗਮ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਬੀਰ ਦਵਿੰਦਰ ਸਿੰਘ, ਮਨਜੀਤ ਸਿੰਘ ਜੀ.ਕੇ.,ਪਰਮਿੰਦਰ ਸਿੰਘ ਢੀਂਡਸਾ, ਪਰਮਜੀਤ ਕੌਰ ਗੁਲਸ਼ਨ, ਚਰਨਜੀਤ ਸਿੰਘ ਚੰਨੀ, ਜਗਦੀਸ਼ ਸਿੰਘ ਗਰਚਾ, ਨਿਧੜਕ ਸਿੰਘ ਬਰਾੜ, ਸੇਵਾ ਸਿੰਘ ਸੇਖਵਾ, ਪਰਮਜੀਤ ਸਿੰਘ ਖਾਲਸਾ, ਮਾਨ ਸਿੰਘ ਗਰਚਾ, ਮਨਜੀਤ ਸਿੰਘ ਭੋਮਾ ਆਦਿ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬੇਅਦਬੀ ਮਾਮਲੇ 'ਚ 'ਸਿੱਟ' ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੀਤਾ ਨਾਮਜ਼ਦ

PunjabKesari

ਇਸ ਮੌਕੇ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸੁਖਬੀਰ ਬਾਦਲ ਕਾਰਣ ਅੱਜ ਅਕਾਲੀ ਦਲ ਆਪਣੇ ਅਸਲ ਸਿਧਾਂਤਾਂ ਤੋਂ ਭਟਕ ਚੁੱਕਾ ਹੈ, ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਪਹਿਲਾਂ ਬ੍ਰਹਮਪੁਰਾ, ਫਿਰ ਸੇਖਵਾਂ ਅਤੇ ਬਾਅਦ ਉਨ੍ਹਾਂ ਅਤੇ ਪਰਮਿੰਦਰ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਪੰਜਾਬ ਨੂੰ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ ਅਤੇ ਅਸਲ ਮੁੱਦਿਆਂ 'ਤੇ ਗੱਲ ਕਰਨੀ ਹੋਵੇਗੀ। 

ਇਹ ਵੀ ਪੜ੍ਹੋ : ਕੋਰੋਨਾ ਕਾਰਣ ਕੈਪਟਨ ਸਰਕਾਰ ਦੀਆਂ ਨਵੀਆਂ ਹਿਦਾਇਤਾਂ, ਹੁਣ ਪੰਜਾਬ 'ਚ ਐਂਟਰੀ ਲਈ ਰੱਖੀ ਇਹ ਸ਼ਰਤ

PunjabKesari

ਢੀਂਡਸਾ ਨੇ ਕਿਹਾ ਕਿ ਅੱਜ ਦਾ ਦਿਨ ਅਤੇ ਸਥਾਨ ਇਸ ਲਈ ਚੁਣਿਆ ਗਿਆ ਹੈ ਕਿਉਂਕਿ ਅੱਜ ਦੇ ਦਿਨ ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ ਫ਼ਤਿਹ ਕੀਤਾ ਸੀ ਅਤੇ ਲੁਧਿਆਣਾ ਇਸ ਲਈ ਚੁਣਿਆ ਗਿਆ ਕਿਉਂਕਿ ਮਾਸਟਰ ਤਾਰਾ ਸਿੰਘ ਲੰਬਾ ਸਮਾਂ ਅਕਾਲੀ ਦਲ ਦੇ ਪ੍ਰਧਾਨ ਰਹੇ ਅਤੇ ਉਨ੍ਹਾਂ ਦੇ ਅਕਸ 'ਤੇ ਕੋਈ ਉਂਗਲ ਨਹੀਂ ਚੁੱਕ ਸਕਿਆ। ਲੁਧਿਆਣਾ ਪੰਥ ਦਾ ਸਿਰ ਅਤੇ ਪਟਿਆਲਾ ਪੰਥ ਦਾ ਧੜ ਹੈ। ਇਸ ਲਈ ਉਨ੍ਹਾਂ ਇਸ ਸਮਾਗਮ ਲਈ ਲੁਧਿਆਣਾ ਦੀ ਚੋਣ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਉਹ ਅੱਜ ਤੋਂ ਸਿਧਾਂਤਕ ਲੜਾਈ ਦੀ ਸ਼ੁਰੂਆਤ ਕਰ ਰਹੇ ਹਨ ਅਤੇ ਇਸ ਲੜਾਈ ਨੂੰ ਉਹ ਇਕੱਲੇ ਨਹੀਂ ਸਗੋਂ ਪੂਰੀ ਟੀਮ ਨਾਲ ਹੀ ਜਿੱਤ ਸਕਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਪੰਜਾਬ ਨੂੰ ਬਚਾਉਣ ਵਿਚ ਅਹਿਮ ਰੋਲ, ਲਿਹਾਜ਼ਾ ਨੌਜਵਾਨਾਂਨ ਨੂੰ ਸੱਚੇ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕਾਂਗਰਸ ਦਾ 'ਹੱਥ' ਛੱਡ ਢੀਂਡਸਾ ਧੜੇ 'ਚ ਸ਼ਾਮਲ ਹੋਏ ਸੰਧੂ


author

Gurminder Singh

Content Editor

Related News