ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ

Wednesday, May 28, 2025 - 07:05 PM (IST)

ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ

ਚੰਡੀਗੜ੍ਹ/ਸੰਗਰੂਰ : ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਦੱਸਣਯੋਗ ਹੈ ਕਿ ਢੀਂਡਸਾ 2019 'ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020 'ਚ ਅਕਾਲੀ ਦਲ ਨਾਲੋਂ ਵੱਖ ਹੋਏ ਸਨ। ਢੀਂਡਸਾ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਢੀਂਡਸਾ ਨੇ 89 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਕੱਲ੍ਹ ਫਿਰ ਹੋਵੇਗੀ ਮੌਕ ਡਰਿੱਲ


author

Gurminder Singh

Content Editor

Related News