ਟਰੂਡੋ ਦੇ ਬਿਆਨ 'ਤੇ ਸੁਖਦੇਵ ਸਿੰਘ ਢੀਂਡਸਾ ਦਾ ਪ੍ਰਤੀਕਰਮ, ਕਹੀਆਂ ਇਹ ਗੱਲ

09/20/2023 1:20:56 AM

ਚੰਡੀਗੜ੍ਹ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਸਰਕਾਰ ਦਾ ਹੱਥ ਹੋਣ ਦੀ ਸੰਭਾਵਨਾ ਵਾਲੇ ਬਿਆਨ ਦਾ ਮਸਲਾ ਤੂਲ ਫੜਦਾ ਜਾ ਰਿਹਾ ਹੈ। ਹੁਣ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇਸ ਬਿਆਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਭਾਰਤ ਦੀ ਕੈਨੇਡੀਅਨ ਡਿਪਲੋਮੈਟ ਖ਼ਿਲਾਫ਼ ਕਾਰਵਾਈ ਮਗਰੋਂ ਜਸਟਿਨ ਟਰੂਡੋ ਦਾ ਵੱਡਾ ਬਿਆਨ

ਢੀਂਡਸਾ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਆਪਣਾ ਗੁੱਸਾ ਕੱਢ ਰਹੇ ਹਨ। ਪਹਿਲਾਂ ਉਨ੍ਹਾਂ ਨੂੰ ਜਾਂਚ ਕਰਵਾਉਣੀ ਚਾਹੀਦੀ ਸੀ ਤੇ ਫ਼ਿਰ ਭਾਰਤ ਨੂੰ ਰਿਪੋਰਟ ਭੇਜਣੀ ਚਾਹੀਦੀ ਸੀ। ਇਸ ਤਰ੍ਹਾਂ ਆਪਸੀ ਰਿਸ਼ਤੇ ਖ਼ਰਾਬ ਕਰਨਾ ਚੰਗੀ ਗੱਲ ਨਹੀਂ ਹੈ। ਉਹ ਇੱਥੇ ਆਏ ਸਨ ਤਾਂ ਬੈਠ ਕੇ ਗੱਲ ਕੀਤੀ ਜਾ ਸਕਦੀ ਸੀ, ਪਰ ਟਰੂਡੋ ਨੇ ਪਾਰਲੀਮੈਂਟਵਿਚ ਅਜਿਹਾ ਬਿਆਨ ਦਿੱਤਾ ਜੋ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਭਾਰਤ ਦੇ ਵਿਰੋਧ ਵਿਚ ਪ੍ਰਦਰਸ਼ਨ ਹੁੰਦੇ ਹਨ, ਜਿਸ 'ਤੇ ਭਾਰਤ ਨੇ ਚਿੰਤਾ ਵੀ ਜਤਾਈ ਸੀ। 

ਇਹ ਖ਼ਬਰ ਵੀ ਪੜ੍ਹੋ - ਕੈਨੇਡੀਅਨ PM ਜਸਟਿਨ ਟਰੂਡੋ ਦੇ ਦੋਸ਼ਾਂ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਕਹੀਆਂ ਇਹ ਗੱਲਾਂ

ਜ਼ਿਕਰਯੋਗ ਹੈ ਕਿ ਜੂਨ ਵਿਚ ਇਕ ਖ਼ਾਲਿਸਤਾਨੀ ਆਗੂ ਦੀ ਹੱਤਿਆ ਵਿਚ ਭਾਰਤ ਦੀ "ਸੰਭਵ" ਸ਼ਮੂਲੀਅਤ ਨੂੰ ਲੈ ਕੇ ਟਰੂਡੋ ਦੇ ਦੋਸ਼ਾਂ ਨੂੰ ਲੈ ਕੇ ਕੈਨੇਡਾ ਵੱਲੋਂ ਇਕ ਭਾਰਤੀ ਅਧਿਕਾਰੀ ਨੂੰ ਕੱਢਣ ਤੋਂ ਕੁਝ ਘੰਟੇ ਬਾਅਦ, ਭਾਰਤ ਨੇ ਮੰਗਲਵਾਰ ਨੂੰ ਇਕ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ ਕੀਤਾ। ਇਸ ਮਗਰੋਂ ਟਰੂਡੋ ਨੇ ਬਿਆਨ ਦਿੱਤਾ ਕਿ ਉਹ ਭਾਰਤ ਨੂੰ ਭੜਕਾਉਣਾ ਨਹੀਂ ਚਾਹੁੰਦੇ, ਪਰ ਭਾਰਤ ਨੂੰ ਇਸ ਹੱਤਿਆ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News