ਸੁੱਖੀ ਰੰਧਾਵਾ ਦਾ ਭਾਜਪਾ ਆਗੂ ਧਨਖੜ ’ਤੇ ਵੱਡਾ ਹਮਲਾ, ਕਿਹਾ-ਕਿਸਾਨਾਂ ’ਤੇ ਟਿੱਪਣੀ ਕਰਨ ਤੋਂ ਪਹਿਲਾਂ ਪੜ੍ਹ ਲੈਣ ਇਤਿਹਾਸ

09/15/2021 5:00:53 PM

ਫਤਿਹਗੜ੍ਹ ਸਾਹਿਬ (ਬਿਪਨ ਭਾਰਦਵਾਜ)-ਹਰਿਆਣਾ ਭਾਜਪਾ ਦੇ ਪ੍ਰਧਾਨ ਓ. ਪੀ. ਧਨਖੜ ਨੂੰ ਕਿਸਾਨਾਂ ਉੱਪਰ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਇਤਿਹਾਸ ’ਤੇ ਪੜ੍ਹ ਲੈਣਾ ਚਾਹੀਦਾ ਹੈ ਕਿ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਭਾਜਪਾ ਨੂੰ ਕਿਸੇ ਭਰਮ ’ਚ ਨਹੀਂ ਰਹਿਣਾ ਚਾਹੀਦਾ। ਇਹ ਕਹਿਣਾ ਹੈ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ। ਉਹ ਧਨਖੜ ਦੀ ਇਸ ਟਿੱਪਣੀ ਕਿ ਪੰਜਾਬ ਦੇ ਕਿਸਾਨ ਅੰਦੋਲਨ ਨਾਲ ਹਰਿਆਣਾ ਅੰਦਰ ਨਸ਼ਾ ਵਧ ਰਿਹਾ ਹੈ, ਦਾ ਜਵਾਬ ਦੇ ਰਹੇ ਸਨ। ਰੰਧਾਵਾ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਰਾਜ ਦੀਆਂ 75 ਪੀ.ਏ.ਡੀ. ਬੀਜ ਵੱਲੋਂ ਕਰਜ਼ਾ ਵੰਡ ਸਮਾਗਮ ’ਚ ਪੁੱਜੇ ਸਨ।

PunjabKesari

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੀ ਸਫ਼ਲਤਾ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਕੈਪਟਨ ਲਈ ਨਿੰਦਣਯੋਗ : ਅਕਾਲੀ ਦਲ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੱਧਰ ’ਤੇ ਸਮੂਹ ਪੀ. ਏ. ਡੀ. ਬੀਜ ਵੱਲੋਂ 204 ਲਾਭਪਾਤਰੀਆਂ ਨੂੰ ਲੱਗਭਗ 11 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 254 ਲਾਭਪਾਤਰੀਆਂ ਨੂੰ ਤਕਰੀਬਨ 9 ਕਰੋੜ ਰੁਪਏ ਦੇ ਕਰਜ਼ੇ ਦੇ ਚੈੱਕ ਜਾਰੀ ਕੀਤੇ ਗਏ । ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੇਂਡੂ ਆਰਥਿਕਤਾ ਅਤੇ ਖੁਸ਼ਹਾਲੀ ’ਚ ਸਹਿਕਾਰਤਾ ਵਿਭਾਗ ਅਤੇ ਸਹਿਕਾਰੀ ਅਦਾਰਿਆਂ ਦਾ ਬਹੁਤ ਵੱਡਾ ਯੋਗਦਾਨ ਹੈ । ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਦੇ ਨਵੀਨੀਕਰਨ ਤੋਂ ਬਾਅਦ ਉਥੇ ਟਿਕਟ ਲਗਾਉਣਾ ਸਾਡੇ ਇਤਿਹਾਸ ਨੂੰ ਨੌਜਵਾਨੀ ਤੋਂ ਦੂਰ ਕਰਨਾ ਹੋਵੇਗਾ, ਜੋ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਦੀ ਟਿਕਟ ਲਗਾਉਣ ਦੀ ਬਜਾਏ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਜਾਣਕਾਰੀ ਦੇਣ ਲਈ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖਤਮ ਹੋਵੇਗਾ ਤਾਂ ਭਾਰਤ ਵੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬ ਕਿਸਾਨੀ ਪ੍ਰਧਾਨ ਸੂਬਾ ਹੈ । ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਉੱਤੇ ਧੱਕੇ ਨਾਲ ਕਾਲੇ ਕਾਨੂੰਨ ਨਹੀਂ ਥੋਪਣੇ ਚਾਹੀਦੇ ਕਿਉਂਕਿ ਜੇਕਰ ਕਿਸਾਨਾਂ ਨੂੰ ਕਾਨੂੰਨਾਂ ਦੀ ਲੋੜ ਨਹੀਂ ਤਾਂ ਕੇਂਦਰ ਸਰਕਾਰ ਨੂੰ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।


Manoj

Content Editor

Related News