ਪੰਜਾਬ ਵਿਰੋਧੀ ਫਿਰਕੂ ਤਾਕਤਾਂ ਮੁੜ ਤੋਂ ਸੂਬੇ ਨੂੰ ਲਾਂਬੂ ਲਗਾਉਣ ਦੀ ਕੋਸ਼ਿਸ਼ ’ਚ : ਸੁਖਜਿੰਦਰ ਰੰਧਾਵਾ

04/30/2022 7:27:08 PM

ਬਟਾਲਾ (ਮਠਾਰੂ) - ਪੰਜਾਬ ਵਿਰੋਧੀ ਫਿਰਕੂ ਤਾਕਤਾਂ ਸੂਬੇ ਦੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਕੇ ਏਕਤਾ ਅਤੇ ਅਖੰਡਤਾ ਨੂੰ ਤੋੜਦਿਆਂ ਮੁੜ ਤੋਂ ਪੰਜਾਬ ਨੂੰ ਅੱਗ ਦੀ ਭੱਠੀ ’ਚ ਸੁੱਟਣਾ ਚਾਹੁੰਦੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਵਿਖੇ ਹੋਏ ਘਟਨਾ ਕ੍ਰਮ ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਧਰਮ ਦੇ ਨਾਮ ’ਤੇ ਵੰਡੀਆਂ ਪਾ ਕੇ ਪੰਜਾਬ ਦੇ ਅਮਨ ਸ਼ਾਂਤੀ ਵਾਲੇ ਮਾਹੌਲ ਨੂੰ ਅੱਗ ਲਗਾਉਣ ਵਾਲੇ ਸ਼ਰਾਰਤੀ ਅਨਸਰਾਂ ਤੋਂ ਸਾਨੂੰ ਸਾਰਿਆਂ ਨੂੰ ਸੁਚੇਤ ਹੋਣ ਦੀ ਬਹੁਤ ਲੋੜ ਹੈ, ਤਾਂ ਜੋ ਪੰਜਾਬ ਵਿਰੋਧੀ ਤਾਕਤਾਂ ਆਪਣੇ ਮਾੜੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕਣ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਸੁਖਜਿੰਦਰ ਰੰਧਾਵਾ ਨੇ ‘ਆਪ’ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰਖੱਣ ਵਿਚ ਤਜਰਬੇ ਤੋਂ ਹੀਣੀ ‘ਆਪ’ ਦੀ ਸਰਕਾਰ ਬੁਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ, ਜਿਸ ਦਾ ਖਮਿਆਜਾ ਪੰਜਾਬ ਦੇ ਵਾਸੀਆਂ ਨੂੰ ਭੁਗਤਣਾਂ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੂੰ ਆਪਣਾ ਡੰਡਾ ਤੇਜ਼ ਕਰਦਿਆਂ ਫਿਰਕਾਪ੍ਰਸਤੀ ਨੂੰ ਬੜ੍ਹਾਵਾ ਦੇਣ ਵਾਲੇ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਉਥੇ ਸਾਰੇ ਧਰਮਾਂ ਅਤੇ ਵਰਗਾਂ ਦੇ ਧਾਰਮਿਕ ਆਗੂਆਂ ਨੂੰ ਸਮੇਂ ਦੀ ਨਿਯਾਕਤ ਨੂੰ ਸਮਝਦਿਆਂ ਹੋਇਆ ਸੰਜਮ ਅਤੇ ਸਾਵਧਾਨੀ ਵਰਤਦਿਆਂ ਸੂਝ-ਬੂਝ ਤੋਂ ਕੰਮ ਲੈਣ ਦੀ ਲੋੜ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: 2 ਸਾਲ ਪਹਿਲਾਂ ਲਾਪਤਾ ਹੋਇਆ 12 ਸਾਲਾ ਨਮਨ ਘਰ ਪੁੱਜਾ, ਦੱਸੀ ਹੱਡ-ਚੀਰਵੀਂ ਸੱਚਾਈ

ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਹੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਂਦਿਆਂ ਸਾਰੀ ਦੁਨੀਆਂ ਦੇ ਵਿਚ ਇਕ ਚੰਗਾ ਸੰਦੇਸ਼ ਦਿੱਤਾ ਹੈ, ਕਿਉਂਕਿ ਸੂਬੇ ਦੇ ਅੰਦਰ ਹਰ ਧਰਮ, ਹਰ ਵਰਗ ਦੇ ਲੋਕ ਆਪਸ ਵਿੱਚ ਪਿਆਰ, ਮੁਹੱਬਤ ਦੇ ਨਾਲ ਮਿਲ ਜੁੱਲ ਕੇ ਰਹਿੰਦੇ ਹਨ, ਜਦਕਿ ਹਰ ਧਰਮ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ। ਪੰਜਾਬ ਦੇ ਅੰਦਰ ਇੱਕ ਦੂਸਰੇ ਧਰਮ ਦੇ ਧਾਰਮਿਕ ਸਮਾਗਮ ਰੱਲ ਮਿਲ ਕੇ ਮਨਾਉਣ ਵਾਲੇ ਪੰਜਾਬੀ ਕਦੇ ਵੀ ਕੱਟੜਵਾਦ ਦੀ ਗੱਲ ਨਹੀਂ ਕਰ ਸਕਦੇ। ਸ਼ਰਾਰਤੀ ਅਨਸਰ ਪੰਜਾਬ ਨੂੰ ਮੁੜ ਤੋਂ ਲਾਂਬੂ ਲਗਾਉਣ ਦੀ ਕੋਸਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬ ਦੇ ਲੋਕ ਕਾਮਯਾਬ ਨਹੀਂ ਹੋਣ ਦੇਣਗੇ। ਰੰਧਾਵਾ ਨੇ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਮਾਹੌਲ ਨੂੰ ਠੀਕ ਕਰਨ ਅਤੇ ਸੂਬੇ ਦੀ ਰੱਖਿਆ ਲਈ ਅੱਗੇ ਵਧਿਆ ਜਾਵੇ, ਤਾਂ ਜੋ ਪੰਜਾਬ ਨੂੰ ਬੁਰੀਆਂ ਨਜ਼ਰਾਂ ਅਤੇ ਵਿਰੋਧੀ ਤਾਕਤਾਂ ਤੋਂ ਬਚਾਇਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ


rajwinder kaur

Content Editor

Related News