ਸੁੱਖੀ ਰੰਧਾਵਾ ਦੀ ਕੇਂਦਰ ਸਰਕਾਰ ਨੂੰ ਦੋ-ਟੁੱਕ, ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ

Tuesday, Oct 26, 2021 - 10:58 AM (IST)

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਦੇ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਸੰਘੀ ਢਾਂਚੇ ਨੂੰ ਕਮਜ਼ੋਰ ਬਣਾਉਣ ਦੀ ਇਜਾਜ਼ਤ ਕੇਂਦਰ ਨੂੰ ਕਿਸੇ ਕੀਮਤ ’ਤੇ ਨਹੀਂ ਦਿੱਤੀ ਜਾਵੇਗੀ ਅਤੇ ਕਾਂਗਰਸ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਆਪਣਾ ਵਿਰੋਧ ਪ੍ਰਗਟਾ ਚੁੱਕੀ ਹੈ ਅਤੇ ਅੱਗੇ ਵੀ ਲਗਾਤਾਰ ਜਤਾਉਂਦੀ ਰਹੇਗੀ। ਰੰਧਾਵਾ ਨੇ ਬੀਤੇ ਦਿਨੀਂ ਆਲ ਪਾਰਟੀ ਮੀਟਿੰਗ ’ਚ ਹਿੱਸਾ ਲੈਣ ਤੋਂ ਬਾਅਦ ਕਿਹਾ ਕਿ ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਨਾਲ ਕਈ ਤਰ੍ਹਾਂ ਦੀਆਂ ਨਵੀਆਂ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਸਰਕਾਰ ਸੰਘੀ ਢਾਂਚੇ ਨੂੰ ਕਮਜ਼ੋਰ ਬਣਾਉਣ ’ਚ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਆਪਣਾ ਪੱਖ ਰੱਖੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ’ਚ ਸ਼ਾਮ 5 ਵਜੇ ਤੋਂ ਬਾਅਦ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਸਵੇਰੇ 7 ਵਜੇ ਖੁੱਲ੍ਹਣਗੇ ਪੰਪ

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਸ ਸਰਹੱਦੀ ਖੇਤਰਾਂ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾ ਕੇ ਰੱਖਣ ’ਚ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਸਰਹੱਦੀ ਖੇਤਰਾਂ ’ਚ ਆਪਸੀ ਤਾਲਮੇਲ ਨਾਲ ਕੰਮ ਕਰਦੀ ਰਹੀ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ, ਇਸ ਲਈ ਹੁਣ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੀ ਲੋੜ ਸੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸੁਣਨਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਪੰਜਾਬ ਦੀਆਂ ਸਾਰੀਆਂ ਿਸਆਸੀ ਪਾਰਟੀਆਂ ਨੂੰ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕਲਯੁਗੀ ਭਰਾ ਨੇ ਸਕੀ ਭੈਣ ਨਾਲ ਜ਼ਬਰਦਸਤੀ ਬਣਾਏ ਸਰੀਰਕ ਸੰਬੰਧ, ਕੁੜੀ ਨੇ ਇੰਝ ਖੋਲ੍ਹੀ ਪੂਰੀ ਕਰਤੂਤ

ਰੰਧਾਵਾ ਨੇ ਕਿਹਾ ਕਿ ਉਹ ਗ੍ਰਹਿ ਮੰਤਰੀ ਹੋਣ ਦੇ ਨਾਤੇ ਕੇਂਦਰ ਦੇ ਇਸ ਫ਼ੈਸਲੇ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਾਰੇ ਸਿਆਸੀ ਨੇਤਾਵਾਂ ਨੇ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਕੇਂਦਰ ’ਤੇ ਦਬਾਅ ਪਾ ਕੇ ਉਸ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕੀਤਾ ਜਾਏਗਾ।

ਇਹ ਵੀ ਪੜ੍ਹੋ : ਭਰੀ ਮਹਿਫ਼ਲ ’ਚ ਸੁਖਬੀਰ ਨੂੰ ਸੁਣਾਈਆਂ ਖਰੀਆਂ-ਖਰੀਆਂ, ਉਤੋਂ ਲੋਕਾਂ ਨੇ ਰੱਜ ਕੇ ਮਾਰੀਆਂ ਤਾੜੀਆਂ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News