ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

Monday, Aug 24, 2026 - 11:08 AM (IST)

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼) : ਪੰਜਾਬ ਕਾਂਗਰਸ ’ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੁੱਲ੍ਹ ਕੇ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚਰਨਜੀਤ ਸਿੰਘ ਚੰਨੀ ਵਰਗੇ ਮੁੱਖ ਮੰਤਰੀ ਦੀ ਮੁੜ ਲੋੜ ਹੈ। ਚੰਨੀ ਦੇ ਹੱਕ ’ਚ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜੋ ਲੋਕਾਂ ਨਾਲ ਜੁੜਿਆ ਹੋਵੇ ਅਤੇ ਜ਼ਮੀਨੀ ਪੱਧਰ ’ਤੇ ਫ਼ੈਸਲੇ ਲੈ ਸਕੇ। ਉਨ੍ਹਾਂ ਨੇ ਚੰਨੀ ਸਰਕਾਰ ਦੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਅਜਿਹੇ ਮੁੱਖ ਮੰਤਰੀ ਸਨ, ਜੋ ਮੰਤਰੀਆਂ ਅਤੇ ਆਗੂਆਂ ਨਾਲ ਲਗਾਤਾਰ ਸੰਪਰਕ ’ਚ ਰਹਿੰਦੇ ਸਨ ਅਤੇ ਲੋੜ ਪੈਣ ’ਤੇ ਤੁਰੰਤ ਫ਼ੈਸਲੇ ਲੈਂਦੇ ਸਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸੈਂਕੜੇ ਤੋਂ ਵੱਧ ਨਿਯੁਕਤੀਆਂ, ਸੂਚੀ ਆਈ ਸਾਹਮਣੇ

ਉਸ ਸਮੇਂ ਕਈ ਵਾਰ ਮੰਤਰੀਆਂ ਨੂੰ ਘਰ ਬੈਠਿਆਂ ਵੀ ਸਰਕਾਰ ਦੇ ਫ਼ੈਸਲਿਆਂ ’ਚ ਸ਼ਾਮਲ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਸੂਬੇ ਦੇ ਮਸਲਿਆਂ ਨੂੰ ਸਮਝੇ ਤੇ ਤੁਰੰਤ ਫ਼ੈਸਲੇ ਲੈਣ ਦੀ ਸਮਰੱਥਾ ਰੱਖਦੀ ਹੋਵੇ। ਰੰਧਾਵਾ ਨਾਲ ਇਸ ਮੌਕੇ ਭਾਰਤ ਭੂਸ਼ਣ ਆਸ਼ੂ ਤੇ ਚਰਨਜੀਤ ਸਿੰਘ ਚੰਨੀ ਵੀ ਨਜ਼ਰ ਆਏ। ਉਨ੍ਹਾਂ ਨੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਾਰੇ ਗੱਲ ਕਰਦਿਆਂ ਇਕਜੁੱਟਤਾ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News