ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ

Thursday, Oct 29, 2026 - 12:55 PM (IST)

ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ

ਬਟਾਲਾ/ਕਲਾਨੌਰ (ਬੇਰੀ, ਮਨਮੋਹਨ) : ਕਲਾਨੌਰ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਥਾਣਾ ਕਲਾਨੌਰ ਵਿਖੇ ਪਹੁੰਚ ਕੇ ਪੁਲਸ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਮਾਹੌਲ ਉਸ ਸਮੇਂ ਹੋਰ ਗਰਮਾ ਗਿਆ ਜਦੋਂ ਕਾਂਗਰਸੀ ਵਰਕਰ ਥਾਣੇ ਦੇ ਮੁੱਖ ਗੇਟ ਨੂੰ ਤੋੜ ਕੇ ਅੰਦਰ ਦਾਖ਼ਲ ਹੋ ਗਏ। ਇਸ ਤੋਂ ਬਾਅਦ ਥਾਣੇ ਦੇ ਅੰਦਰ ਪੁਲਸ ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਸੰਬੰਧੀ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਥਾਣਾ ਕਲਾਨੌਰ ਦੀ ਪੁਲਸ ਵਲੋਂ ਕਾਂਗਰਸ ਪਾਰਟੀ ਦੇ ਵਰਕਰਾਂ ’ਤੇ ਨਾਜਾਇਜ਼ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਅੱਜ ਪੁਲਸ ਦੀ ਧੱਕੇਸ਼ਾਹੀ ਨੂੰ ਲੈ ਕੇ ਥਾਣਾ ਕਲਾਨੌਰ ਦਾ ਘਿਰਾਓ ਕੀਤਾ ਗਿਆ ਹੈ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ’ਤੇ ਦਰਜ ਕੀਤੇ ਗਏ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਥਾਣਾ ਕਲਾਨੌਰ ਦੇ ਐਸ.ਐਚ.ਓ ਅਮਨਦੀਪ ਸਿੰਘ ਅਤੇ ਡੀ.ਐਸ.ਪੀ ਅਮੋਲਕ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ।


author

Gurminder Singh

Content Editor

Related News