ਖ਼ਾਸ ਖ਼ਬਰ: ਸੁਖਜਿੰਦਰ ਰੰਧਾਵਾ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਮਿਲ ਸਕਦੀ ਹੈ ਜਗ੍ਹਾ
Monday, Apr 11, 2022 - 08:33 AM (IST)
ਲੁਧਿਆਣਾ (ਹਿਤੇਸ਼) - ਕਾਂਗਰਸ ਹਾਈਕਮਾਨ ਵੱਲੋਂ ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਅਤੇ ਪ੍ਰਤਾਪ ਬਾਜਵਾ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਦੋਵੇਂ ਅਹੁਦਿਆਂ ਦੇ ਪ੍ਰਮੁੱਖ ਦਾਅਵੇਦਾਰ ਰਹੇ ਸੁਖਜਿੰਦਰ ਰੰਧਾਵਾ ਦਾ ਨਾਂ ਕਿਤੇ ਦੇਖਣ ਨੂੰ ਨਹੀਂ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਵੱਲੋਂ ਹੁਣ ਤੱਕ ਪਾਰਟੀ ਦੇ ਫ਼ੈਸਲੇ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਪ੍ਰਗਟ ਕੀਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ
ਦੱਸਿਆ ਜਾ ਰਿਹਾ ਹੈ ਕਿ ਰੰਧਾਵਾ ਨੂੰ ਸ਼ਾਂਤ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਮਿਲ ਸਕਦੀ ਹੈ। ਇਸ ਦੀ ਵਜ੍ਹਾ ਇਹ ਹੈ ਕਿ ਉਹ ਮਾਝਾ ਦੇ ਵੱਡੇ ਨੇਤਾ ਅਤੇ ਉਨ੍ਹਾਂ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਪੰਜਾਬ ਕਾਂਗਰਸ ਪ੍ਰਧਾਨ ਰਹਿ ਚੁੱਕੇ ਹਨ। ਇਥੇ ਹੀ ਬਸ ਨਹੀਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਮੁੱਖ ਮੰਤਰੀ ਬਣਾਉਣ ਲਈ ਰੰਧਾਵਾ ਦਾ ਨਾਂ ਆਇਆ ਸੀ ਪਰ ਉਨ੍ਹਾਂ ਨੇ ਚਰਨਜੀਤ ਚੰਨੀ ਨੂੰ ਸੀ. ਐੱਮ. ਬਣਾਉਣ ਦਾ ਵਿਰੋਧ ਕਰਨ ਦੀ ਬਜਾਏ ਡਿਪਟੀ ਸੀ. ਐੱਮ. ਦਾ ਅਹੁਦਾ ਸਵੀਕਾਰ ਕਰ ਲਿਆ ਸੀ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ
ਹੁਣ ਕਰਾਰੀ ਹਾਰ ਮਿਲਣ ਤੋਂ ਬਾਅਦ ਕਾਂਗਰਸ ਦੇ ਅੰਦਰ ਜੋ ਖਿੱਚੋਤਾਣ ਚੱਲ ਰਹੀ ਹੈ, ਉਸ ਦੌਰ ਵਿਚ ਪਾਰਟੀ ਪਹਿਲਾਂ ਕੈਪਟਨ ਅਤੇ ਹੁਣ ਨਵਜੋਤ ਸਿੱਧੂ ਦੇ ਖ਼ਿਲਾਫ਼ ਖੁਲ੍ਹੇਆਮ ਮੋਰਚਾ ਖੋਲ੍ਹਣ ਵਾਲੇ ਰੰਧਾਵਾ ਦੀ ਨਾਰਾਜ਼ਗੀ ਮੁੱਲ ਨਹੀਂ ਲੈਣਾ ਚਾਹੁੰਦੀ। ਇਸ ਦੇ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਜਾਂ ਵਿਧਾਇਕ ਦਲ ਦਾ ਨੇਤਾ ਨਾ ਬਣਾਉਣ ’ਤੇ ਰੰਧਾਵਾ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਇਸ ਸਬੰਧੀ ਹਾਈਕਮਾਨ ਵੱਲੋਂ ਫ਼ੈਸਲਾ ਲੈ ਲਿਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਉੁਨ੍ਹਾਂ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ