ਸੁਖਜਿੰਦਰ ਰੰਧਾਵਾ ਦੇ ਜਵਾਈ ਨੂੰ ਨੌਕਰੀ ਦੇਣ ’ਤੇ ਮਜੀਠੀਆ ਨੇ ਲਈ ਚੁਟਕੀ, ਆਖੀਆਂ ਇਹ ਗੱਲਾਂ

11/08/2021 10:05:02 PM

ਅੰਮ੍ਰਿਤਸਰ (ਛੀਨਾ) : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਖਿੱਤੇ ਵਿਚ ਸਭ ਤੋਂ ਸਸਤਾ ਹੋਣ ਦੇ ਦਾਅਵੇ ਕਰਦੇ ਝੂਠੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕੇ ਝੂਠ ਬੋਲਣ ਅਤੇ ਧੋਖਾ ਦੇਣ ਦਾ ਦੋਸ਼ ਲਗਾਇਆ ਹੈ। ਜਦੋਂ ਕਿ ਸੱਚਾਈ ਇਹ ਹੈ ਕਿ ਪੰਜਾਬ ਵਿਚ ਪੈਟਰੋਲੀਅਮ ਵਸਤਾਂ ਦੇ ਭਾਅ ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਜ਼ਿਆਦਾ ਹਨ। ਮਜੀਠੀਆ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੇ ਭਾਅ ਪੰਜਾਬ ਤੇ ਰਾਜਸਥਾਨ ਵਿਚ ਪਿਛਲੇ ਕਈ ਸਾਲਾਂ ਤੋਂ ਸਭ ਤੋਂ ਜ਼ਿਆਦਾ ਹਨ, ਜਦੋਂਕਿ ਰਾਹੁਲ ਗਾਂਧੀ ਵਾਰ-ਵਾਰ ਇਨ੍ਹਾਂ ਦੇ ਰੇਟਾਂ ਵਿਚ ਕਟੌਤੀ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ’ਤੇ ਸੂਬੇ ਦੇ ਵੈਟ ਦੀਆਂ ਦਰਾਂ ਵਿਚ ਕਟੌਤੀ ਨਹੀਂ ਕੀਤੀ, ਸਗੋਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੋਹਾਂ ’ਤੇ ਕੇਂਦਰੀ ਆਬਕਾਰੀ ਡਿਊਟੀ 5 ਰੁਪਏ ਘਟਾਈ ਸੀ। 

ਪੜ੍ਹੋ ਇਹ ਵੀ ਖ਼ਬਰ ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ

 ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿਚ ਕਟੌਤੀ ਕਰਨ ਲਈ ਮਜਬੂਰ ਹੋਣ ਮਗਰੋਂ ਇਹ ਦਾਅਵੇ ਕਰ ਕੇ ਡਰਾਮੇਬਾਜ਼ੀ ਕਰ ਰਹੀ ਹੈ ਕਿ ਇਹ ਦਰਾਂ ਸਭ ਤੋਂ ਘੱਟ ਹਨ। ਸੂਬੇ ਦੀਆਂ ਡੀਜ਼ਲ ਕੀਮਤਾਂ ਚੰਡੀਗੜ੍ਹ ਨਾਲੋਂ 3 ਰੁਪਏ ਲੀਟਰ ਤੇ ਹਿਮਾਚਲ ਪ੍ਰਦੇਸ਼ ਤੇ ਜੰਮੂ ਨਾਲੋਂ 3.25 ਰੁਪਏ ਪ੍ਰਤੀ ਲੀਟਰ ਜ਼ਿਆਦਾ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਇਹ ਦਾਅਵਾ ਕਰ ਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ ਕਿ ਉਸਨੇ ਵੱਡੀ ਰਾਹਤ ਦਿੱਤੀ ਹੈ। ਸੱਚਾਈ ਇਹ ਹੈ ਕਿ ਇਨ੍ਹਾਂ ਨੇ ਪੰਜ ਸਾਲਾਂ ਵਿਚ ਟੈਕਸਾਂ ਰਾਹੀਂ ਪੰਜਾਬੀਆਂ ਤੋਂ 30 ਹਜ਼ਾਰ ਕਰੋੜ ਰੁਪਏ ਕਮਾਏ ਹਨ। 

ਪੜ੍ਹੋ ਇਹ ਵੀ ਖ਼ਬਰ ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਮਜੀਠੀਆ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਸਿਰਫ਼ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਹੀ ਯੋਗ ਬਣਾਉਣ ’ਤੇ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਨਿਯਮਾਂ ਨੂੰ ਛਿੱਕੇ ਟੰਗ ਕੇ ਬੇਅਤ ਸਿੰਘ ਦੇ ਪਰਿਵਾਰ ਵਿਚੋਂ ਮੁੰਡੇ ਨੂੰ ਡੀ.ਐੱਸ.ਪੀ. ਬਣਾਇਆ ਅਤੇ ਫਿਰ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਤਹਿਸੀਲਦਾਰ ਅਤੇ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਈ.ਟੀ.ਓ. ਨਿਯੁਕਤ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹੁਣ ਕਾਂਗਰਸ ਸਰਕਾਰ ਵੱਲੋਂ ਬਣਾਏ ਵੀ.ਆਈ.ਪੀ. ਕੋਟੇ ਦੀ ਵਰਤੋਂ ਕਰਨ ਦੀ ਵਾਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੀ, ਜਿਨ੍ਹਾਂ ਨੇ ਆਪਣਾ ਜਵਾਈ ਐਡੀਸ਼ਨਲ ਐਡਵੋਕੇਟ ਜਨਰਲ ਲੱਗਾ ਲਿਆ।

ਪੜ੍ਹੋ ਇਹ ਵੀ ਖ਼ਬਰ ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ

ਮਜੀਠੀਆ ਤੋਂ ਜਦੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੁ ਦੇ ਹਮਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਆਪਣੇ ਮੁੱਖ ਮੰਤਰੀ ’ਤੇ ਭਰੋਸਾ ਨਹੀਂ। ਸਿੱਧੂ ਨੇ ਸਹੀ ਕਿਹਾ ਹੈ ਕਿ ਕਾਂਗਰਸ ਸਰਕਾਰ ਜਿਸਨੇ ਪੰਜ ਸਾਲਾਂ ਵਿਚ ਕੁਝ ਨਹੀਂ ਕੀਤਾ, ਵੱਲੋਂ ਦੋ ਮਹੀਨਿਆਂ ਵਿਚ ਪੰਜਾਬੀਆਂ ਨੂੰ ਲਾਲੀਪੋਪ ਦਿੱਤੇ ਜਾ ਰਹੇ ਹਨ। ਮਜੀਠੀਆ ਨੇ ਕਿਹਾ ਕਿ ਸਿਰਫ਼ ਮੁੱਖ ਮੰਤਰੀ ਬਦਲਿਆ ਹੈ। ਸੂਬੇ ਅਤੇ ਇਸਦੇ ਸਰੋਤਾਂ ਦੀ ਲੁੱਟ ਜਾਰੀ ਹੈ।  

ਪੜ੍ਹੋ ਇਹ ਵੀ ਖ਼ਬਰ ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)

 


rajwinder kaur

Content Editor

Related News