ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਨੂੰ ਨੌਕਰੀ ਦੇਣ ਦੇ ਮੁੱਦੇ ’ਤੇ ‘ਆਪ’ ਨੇ ਘੇਰੀ ਪੰਜਾਬ ਸਰਕਾਰ
Tuesday, Nov 09, 2021 - 05:39 PM (IST)

ਗੁਰਦਾਸਪੁਰ (ਗੁਰਪ੍ਰੀਤ) - ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ, ਰਾਘਵ ਚੱਢਾ ਅਤੇ ਕੁਵਰ ਵਿਜੈਪ੍ਰਤਾਪ ਦੀ ਅਗਵਾਈ ’ਚ ਗੁਰਦਾਸਪੁਰ ਵਿਖੇ ਹੋਏ ਸਮਾਗਮ ’ਚ ਕਾਂਗਰਸੀ ਨੇਤਾ ਰਮਨ ਬਹਿਲ ਆਪਣੇ ਸਾਥੀਆਂ ਨਾਲ ‘ਆਪ’ ਚ ਸ਼ਾਮਲ ਹੋ ਗਏ ਹਨ। ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਅਤੇ ਭਗਵੰਤ ਮਾਨ ਨੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਐਡੀਸ਼ਨਲ ਐਡਵੋਕੇਟ ਜੇਨਰਲ ਨਿਯੁਕਤ ਕਰਨ ’ਤੇ ਕਈ ਸਵਾਲ ਚੁੱਕੇ ਹਨ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨੂੰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਲੇਕਿਨ ਪੰਜਾਬ ਦਾ ਨੌਜਵਾਨ ਬੇਰੋਜ਼ਗਾਰ ਹੈ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਰਕਾਰ ਵਲੋਂ ਕੋਈ ਨੌਕਰੀ ਨਹੀਂ ਦਿੱਤੀ ਗਈ। ਸਰਕਾਰੀ ਨੌਕਰੀਆਂ ਐੱਮ.ਐੱਲ.ਏ. ਅਤੇ ਮੰਤਰੀਆਂ ਦੇ ਪਰਿਵਾਰਾਂ ’ਚ ਵੰਡਿਆ ਜਾ ਰਹੀਆਂ ਹਨ। ਆਮ ਲੋਕਾਂ ਨਾਲ ਕੀਤੇ ਵਾਅਦੇ ਸਰਕਾਰ ਪੂਰੇ ਨਹੀਂ ਕਰ ਰਹੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਗੁੰਡਾਗਰਦੀ: ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁੱਤ ਨੂੰ ਨਾਲ ਲੈ ਗਿਆ ਤਲਾਕਸ਼ੁਦਾ ਪਤੀ
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਡੀ.ਏ.ਪੀ. ਦੇ ਮੁੱਦੇ ’ਤੇ ਕੇਂਦਰ ਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ’ਚ ਅੱਜ ਡੀ.ਏ.ਪੀ. ਦੀ ਵੱਡੀ ਘਾਟ ਸਾਹਮਣੇ ਆ ਰਹੀ ਹੈ ਅਤੇ ਜਦਕਿ ਪ੍ਰਧਾਨਮੰਤਰੀ ਅਤੇ ਕੇਂਦਰ ਸਰਕਾਰ ’ਤੇ ਕੋਈ ਅਸਰ ਨਹੀਂ ਹੋ ਰਿਹਾ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਦੀਵਾਲੀ ’ਤੇ ਘਰ ਆਏ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੀਤੀ ਕੁੱਟਮਾਰ, ਫਿਰ ਉਤਾਰਿਆ ਮੌਤ ਦੇ ਘਾਟ