"ਪੰਜਾਬ ''ਚ ਗੈਂਗਸਟਰ ਰਾਜ, ਮੁੱਖ ਮੰਤਰੀ ਤੁਰੰਤ ਦੇਣ ਅਸਤੀਫ਼ਾ", ਸੁਖਜਿੰਦਰ ਰੰਧਾਵਾ ਦਾ CM ਮਾਨ ''ਤੇ ਵੱਡਾ ਹਮਲਾ
Friday, Jan 30, 2026 - 09:08 PM (IST)
ਵੈੱਬ ਡੈਸਕ : ਲੁਧਿਆਣਾ ਦੇ ਮੁੱਲਾਂਪੁਰ ਦਾਖਾ 'ਚ ਕਾਂਗਰਸ ਵੱਲੋਂ ਕੀਤੀ ਗਈ ‘ਮਨਰੇਗਾ ਬਚਾਓ’ ਰੈਲੀ ਦੌਰਾਨ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਹਮਲੇ ਕੀਤੇ ਹਨ। ਰੰਧਾਵਾ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਲਾਅ ਐਂਡ ਆਰਡਰ ਨਾਮ ਦੀ ਕੋਈ ਚੀਜ਼ ਹੀ ਨਹੀਂ ਰਹਿ ਗਈ ਹੈ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਰਾਜ ਤੇ ਗੁੰਡਾ ਰਾਜ ਚੱਲ ਰਿਹਾ ਹੈ, ਜਿਸ ਕਾਰਨ ਲੋਕ ਬੇਹੱਦ ਦੁਖੀ ਹਨ। ਉਨ੍ਹਾਂ ਮੋਹਾਲੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਲਈ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਐੱਸ.ਐੱਸ.ਪੀ. ਮੋਹਾਲੀ ਦੇ ਦਫ਼ਤਰ ਦੇ ਬਾਹਰ ਬੰਦੇ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਫਿਲਮੀ ਸਟਾਈਲ ਵਿੱਚ ਵੀਡੀਓਜ਼ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਜੇਕਰ ਮੁੱਖ ਮੰਤਰੀ ਵਿੱਚ ਮਾੜੀ ਜਿਹੀ ਵੀ ਸ਼ਰਮ ਹੈ, ਤਾਂ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
