ਸੁਨੀਲ ਜਾਖੜ ਦੇ ਬਿਆਨ 'ਤੇ ਸੁਖਜਿੰਦਰ ਰੰਧਾਵਾ ਦਾ ਮੋੜਵਾਂ ਜਵਾਬ, 'ਤੁਹਾਡੇ ਵਰਗੇ ਸੀਨੀਅਰ ਨੇਤਾ...'

Wednesday, Mar 25, 2026 - 01:42 PM (IST)

ਸੁਨੀਲ ਜਾਖੜ ਦੇ ਬਿਆਨ 'ਤੇ ਸੁਖਜਿੰਦਰ ਰੰਧਾਵਾ ਦਾ ਮੋੜਵਾਂ ਜਵਾਬ, 'ਤੁਹਾਡੇ ਵਰਗੇ ਸੀਨੀਅਰ ਨੇਤਾ...'

ਗੁਰਦਾਸਪੁਰ - ਡਾ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਫ਼ਦ ਨੇ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ, ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਇਸ ਦੌਰਾਨ ਜਾਖੜ ਨੇ ਦੋਸ਼ ਲਗਾਇਆ ਕਿ ਕੁਝ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਮਿਲੇ ਹੋਏ ਹਨ ਅਤੇ ਉਹ ਸੀ.ਬੀ.ਆਈ. ਜਾਂਚ ਲਈ ਲਿਖ ਕੇ ਨਹੀਂ ਦੇ ਰਹੇ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਾਖੜ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਹੋਰ ਵੀ ਤਣਾਅਪੂਰਨ ਹੋ ਗਿਆ। ਜਿਸ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਜਾਖੜ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ, “ਜਾਖੜ ਸਾਹਿਬ, ਤੁਹਾਡੀ ਜਾਣਕਾਰੀ ਲਈ ਮੈਂ ਇਹ ਪੱਤਰ ਮੁੜ ਸਾਂਝਾ ਕਰ ਰਿਹਾ ਹਾਂ, ਜਿਸ 'ਤੇ ਮੈਂ CBI ਜਾਂਚ ਲਈ ਆਪਣੇ ਦਸਤਖ਼ਤ ਕੀਤੇ ਹੋਏ ਹਨ। ਬਿਨਾਂ ਪੂਰੀ ਜਾਂਚ-ਪੜਤਾਲ ਕੀਤੇ ਮੀਡੀਆ 'ਚ ਬਿਆਨ ਦੇਣਾ ਤੁਹਾਡੇ ਵਰਗੇ ਸੀਨੀਅਰ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ।''

PunjabKesari

ਇਹ ਵੀ ਪੜ੍ਹੋ- DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

ਇਸ ਤਕਰਾਰ ਨਾਲ ਸਪੱਸ਼ਟ ਹੈ ਕਿ ਡਾ. ਰੰਧਾਵਾ ਦੇ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਟਕਰਾਅ ਵੱਧ ਰਿਹਾ ਹੈ ਅਤੇ ਮਾਮਲਾ ਹੁਣ ਸਿਰਫ਼ ਜਾਂਚ ਤੱਕ ਸੀਮਿਤ ਨਹੀਂ ਰਹਿ ਕੇ ਸਿਆਸਤ ਦਾ ਕੇਂਦਰ ਬਣ ਗਿਆ ਹੈ।

ਇਹ ਵੀ ਪੜ੍ਹੋ- 'ਸਕ੍ਰਿਪਟਡ ਓਪਟਿਕਸ ਨਾਲ ਚੱਲ ਰਹੀ 'ਆਪ' ਸਰਕਾਰ', ਪ੍ਰਤਾਪ ਬਾਜਵਾ ਦਾ ਤਿੱਖਾ ਹਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News