ਪੰਜਾਬ ਦੇ ਕਾਂਗਰਸੀ ਵਫ਼ਦ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ, ਚੁੱਕਿਆ ਦਿੱਲੀ ’ਚ ਲਾਪਤਾ ਹੋਏ ਕਿਸਾਨਾਂ ਦਾ ਮੁੱਦਾ

Tuesday, Feb 02, 2021 - 11:37 AM (IST)

ਪੰਜਾਬ ਦੇ ਕਾਂਗਰਸੀ ਵਫ਼ਦ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ, ਚੁੱਕਿਆ ਦਿੱਲੀ ’ਚ ਲਾਪਤਾ ਹੋਏ ਕਿਸਾਨਾਂ ਦਾ ਮੁੱਦਾ

ਚੰਡੀਗੜ੍ਹ (ਰਮਨਜੀਤ)- ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਕਿਸਾਨਾਂ ਦੀ ਭਾਲ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਵਿਧਾਇਕ ਡਾ. ਰਾਜ ਕੁਮਾਰ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ।

ਇਹ ਵੀ ਪੜ੍ਹੋ: ਸਿਰਸਾ ਨੇ ਦਿੱਲੀ ਪੁਲਸ ਵਲੋਂ ਗ੍ਰਿਫਤਾਰ ਕੀਤੇ 120 ਲੋਕਾਂ ਦੀ ਸੂਚੀ ਕੀਤੀ ਜਾਰੀ

ਮੀਟਿੰਗ ਉਪਰੰਤ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰੰਘ ਸਰਕਾਰੀਆ ਨੇ ਦੱਸਿਆ ਕਿ ਦਿੱਲੀ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਪੰਜਾਬੀ ਨੌਜਵਾਨਾਂ ਅਤੇ ਵਿਅਕਤੀਆਂ ਦੇ ਕੇਸ ਲੜਨ ਲਈ 40 ਵਕੀਲਾਂ ਦੀ ਟੀਮ ਬਣਾਈ ਗਈ ਹੈ, ਜਿਸ ਵਲੋਂ ਇਸ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਕੀਲਾਂ ਦੀ ਇਹ ਟੀਮ ਗ੍ਰਿਫਤਾਰ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਰਾਬਤਾ ਕਰ ਕੇ ਵਕਾਲਤ ਨਾਮੇ ਸਾਈਨ ਕਰਵਾਏਗੀ ਅਤੇ ਕੇਸਾਂ ਦੀ ਬਿਨਾਂ ਕਿਸੇ ਫ਼ੀਸ ਦੇ ਕਾਨੂੰਨੀ ਪੈਰਵਾਈ ਕਰੇਗੀ।

ਇਹ ਵੀ ਪੜ੍ਹੋ: ਕੀ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਹੈ ਵਿਆਹ? ਤਸਵੀਰ ਵਾਇਰਲ

ਮੰਤਰੀਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਲਾਪਤਾ ਹੋਏ ਨੌਜਵਾਨਾਂ ਅਤੇ ਹੋਰ ਵਿਅਕਤੀਆਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਲਈ ਸਮਾਂ ਲਿਆ ਗਿਆ ਹੈ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਬੋਲੇ- ਨਾ ਸਰਕਾਰ ਦਾ ਸਿਰ ਝੁਕਣ ਦਿਆਂਗੇ, ਨਾ ਕਿਸਾਨ ਦੀ ਪੱਗ

ਮੰਤਰੀ ਰੰਧਾਵਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਵਲੋਂ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਗ੍ਰਹਿ ਮੰਤਰਾਲੇ ਵਲੋਂ ਵੈੱਬਸਾਈਟ ’ਤੇ ਪਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੇਕਰ ਪੰਜਾਬ ਸਰਕਾਰ ਵਲੋਂ ਵਿਅਕਤੀਆਂ ਦੇ ਲਾਪਤਾ ਹੋਣ ਬਾਰੇ ਕੋਈ ਹੋਰ ਸੂਚੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਉਨ੍ਹਾਂ ਦਾ ਪਤਾ ਲਗਾਉਣ ਲਈ ਕੇਂਦਰ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ। ਰੰਧਾਵਾ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਅਤੇ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ 2 ਫਰਵਰੀ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ।

ਇਹ ਵੀ ਪੜ੍ਹੋ: ਮੋਦੀ ਦੇ ‘ਮਨ ਕੀ ਬਾਤ’ ’ਤੇ ਦੀਪਿਕਾ ਪਾਦੁਕੋਨ ਦਾ ਟਵੀਟ, ਦੁਨੀਆ ’ਚ ਦੇਖਣ ਤੋਂ ਪਹਿਲਾਂ ਖ਼ੁਦ ’ਚ ਲਿਆਓ ਉਹ ਬਦਲਾਅ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 


author

cherry

Content Editor

Related News