ਸੁਖਬੀਰ ਬਾਦਲ ਦਾ ਵਿਵਾਦਤ ਬਿਆਨ, ਸੁੱਖੀ ਰੰਧਾਵਾ ਨੂੰ ਕਿਹਾ ਮੈਂਟਲ

01/03/2020 6:46:10 PM

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੈਂਟਲ ਦੱਸਿਆ ਹੈ। ਦਰਅਸਲ ਚੰਡੀਗੜ੍ਹ ਸਥਿਤ ਪੱਤਰਕਾਰਾਂ ਵਲੋਂ ਜਦੋਂ ਸੁਖਬੀਰ ਪਾਸੋਂ ਸੁਖਜਿੰਦਰ ਰੰਧਾਵਾ ਦੇ ਬਿਆਨ ਕਿ 'ਮਜੀਠੀਆ ਅਕਾਲੀ ਦਲ 'ਤੇ ਕਬਜ਼ਾ ਕਰਨਾ ਦੀ ਕੋਸ਼ਿਸ਼ ਕਰ ਰਹੇ ਹਨ' ਪੁੱਛਿਆ ਗਿਆ ਤਾਂ ਉਨ੍ਹਾਂ ਰੰਧਾਵਾ ਨੂੰ ਮੈਂਟਲ ਕਰਾਰ ਦਿੰਦਿਆਂ ਕਿਹਾ ਕਿ ਜਿਹੜਾ ਵਿਅਕਤੀ ਗੁਰੂ ਸਾਹਿਬ ਬਾਰੇ ਗਲਤ ਬੋਲ ਸਕਦਾ ਹੈ, ਉਹ ਕੁਝ ਵੀ ਕਹਿ ਸਕਦਾ ਹੈ। 

ਸੁਖਬੀਰ ਨੇ ਕਿਹਾ ਕਿ ਅਕਾਲੀ ਲੀਡਰਾਂ ਦੇ ਕਤਲ ਵੀ ਸਿਆਸੀ ਸ਼ਹਿ 'ਤੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰੰਧਾਵਾ ਸੀ. ਬੀ. ਆਈ. ਜਾਂਚ ਤੋਂ ਨਹੀਂ ਡਰਦਾ ਤਾਂ ਫਿਰ ਭੱਜ ਕਿਉਂ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਗੈਂਗਸਟਰ ਤੇ ਸਿਆਸੀ ਲੀਡਰਾਂ ਦੇ ਗੱਠਜੋੜ ਦੀ ਜਾਂਚ ਸੀ. ਬੀ. ਆਈ. ਨੂੰ ਕਿਉਂ ਨਹੀਂ ਦੇ ਰਹੀ। 

ਇਸ ਤੋਂ ਇਲਾਵਾ ਸੁਖਬੀਰ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ 'ਤੇ ਅਕਾਲੀ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਪੱਤਰ ਭੇਜ ਕੇ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਰਾਜੋਆਣਾ ਦੀ ਭੈਣ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਅਤੇ ਅਕਾਲੀ ਦਲ ਪਰਿਵਾਰ ਦੀ ਹਰ ਸੰਭਵ ਮਦਦ ਲਈ ਨਾਲ ਖੜ੍ਹਾ ਹੈ।


Gurminder Singh

Content Editor

Related News