DSP ਨਾਲ ਸੁਖਜਿੰਦਰ ਰੰਧਾਵਾ ਦੀ ਖੜਕੀ, ਜੱਗੂ ਭਗਵਾਨਪੁਰੀਆ ''ਤੇ ਲਗਾਏ ਵੱਡੇ ਦੋਸ਼
Friday, Nov 08, 2024 - 07:08 PM (IST)
ਗੁਰਦਾਸਪੁਰ : ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿਚ ਕੁਰੂਕਸ਼ੇਤਰ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਾਨਪੁਰੀਆ ਵੱਲੋਂ ਲੋਕਾਂ ਨੂੰ ਕਾਂਗਰਸ ਨੂੰ ਵੋਟ ਨਾ ਦੇਣ ਅਤੇ ਫ਼ੋਨ 'ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ। ਰੰਧਾਵਾ ਨੇ ਚੋਣ ਕਮਿਸ਼ਨ ਅਤੇ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਸੁਖਜਿੰਦਰ ਰੰਧਾਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਇਹ ਚੋਣ ਕਿਸੇ ਹੋਰ ਵਿਚਾਲੇ ਨਹੀਂ ਸਗੋਂ ਕਾਂਗਰਸ ਅਤੇ ਗੈਂਗਸਟਰਾਂ ਵਿਚਕਾਰ ਹੋ ਰਹੀ ਹੈ।
ਇਹ ਵੀ ਪੜ੍ਹੋ : ਅਲਰਟ 'ਤੇ ਪੰਜਾਬ ਪੁਲਸ, ਲਵਪ੍ਰੀਤ ਉਰਫ ਬਾਬਾ ਦੀ ਧਾਰਮਿਕ ਡੇਰਿਆਂ ’ਚ ਭਾਲ
ਰੰਧਾਵਾ ਨੇ ਕਿਹਾ ਕਿ ਇਸ ਲਈ ਐੱਸ. ਐੱਸ. ਪੀ. , ਡੀ. ਆਈ. ਜੀ. ਨੂੰ ਵੀ ਸਮੇਂ-ਸਮੇਂ 'ਤੇ ਇਸ ਬਾਰੇ ਦੱਸਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਥੇ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਦੀ ਹੋਵੇਗੀ। ਜੇਕਰ ਕੋਈ ਕਤਲ ਹੁੰਦਾ ਹੈ ਤਾਂ ਸਿੱਧੇ ਤੌਰ 'ਤੇ ਉਸ ਖ਼ਿਲਾਫ਼ 302 ਦਾ ਪਰਚਾ ਦਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਲੈਕਸ਼ਨ ਕਮਿਸ਼ਨ ਨੂੰ ਅਪੀਲ ਕਰਦੇ ਹਨ ਕਿ ਡੀ. ਐੱਸ. ਪੀ. ਦਾ ਤਬਾਦਲਾ ਕੀਤਾ ਜਾਵੇ।
ਇਹ ਵੀ ਪੜ੍ਹੋ : ਚਿਕਨ ਖਾਣ ਵਾਲੇ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ
ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਜੇਲ੍ਹ ਵਿਚੋਂ ਵੀਡੀਓ ਕਾਲ ਰਾਹੀਂ ਕਾਂਗਰਸੀਆਂ ਨੂੰ ਧਮਕਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਜੱਗੂ ਭਗਵਾਨਪੁਰੀਆ ਤੋਂ ਮੋਬਾਇਲ ਫੜਿਆ ਗਿਆ ਸੀ, ਜਦਕਿ ਉਸੇ ਦਿਨ ਸ਼ਾਮ ਨੂੰ ਫਿਰ ਉਸ ਨੇ ਜੇਲ੍ਹ ਵਿਚੋਂ ਫੋਨ ਕਰਕੇ ਕਾਂਗਰਸੀਆਂ ਨੂੰ ਧਮਕੀਆਂ ਦਿੱਤੀਆਂ। ਜੱਗੂ ਆਖ ਰਿਹਾ ਹੈ ਕਿ ਜੇ ਤੁਸੀਂ ਕਾਂਗਰਸ ਨੂੰ ਵੋਟ ਪਾਈ ਤਾਂ ਤੁਹਾਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਅਧਿਆਪਕਾਂ ਲਈ ਜਾਰੀ ਹੋਏ ਵਿਸ਼ੇਸ਼ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e