ਸੁਖਜਿੰਦਰ ਰੰਧਾਵਾ ਦਾ ਦਾਅਵਾ, ‘ਅੱਜ ਜਾਰੀ ਹੋ ਸਕਦੀ ਹੈ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ’ (ਵੀਡੀਓ)

01/13/2022 4:46:01 PM

ਅੰਮ੍ਰਿਤਸਰ (ਸੁਮਿਤ) - ਪੰਜਾਬ ’ਚ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ’ਚ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਅੱਜ ਯਾਨੀ ਲੋਹੜੀ ਵਾਲੇ ਦਿਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਕਾਂਗਰਸ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਸ਼ਾਮ ਤੱਕ ਹੋ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਵਿਧਾਨ ਸਭਾ ਚੋਣਾਂ 'ਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੋਵੇਗੀ। ਜੇਕਰ ਸਹਿਮਤੀ ਬਣ ਜਾਂਦੀ ਹੈ ਤਾਂ ਕਾਂਗਰਸ ਅੱਜ ਹੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਕਾਂਗਰਸੀ ਸੂਤਰਾਂ ਅਨੁਸਾਰ ਕਾਂਗਰਸ ਸਕਰੀਨਿੰਗ ਕਮੇਟੀ ਨੇ 60 ਤੋਂ ਵੱਧ ਸੀਟਾਂ ਲਈ ਇੱਕ ਨਾਂ ਫਾਈਨਲ ਕਰ ਲਿਆ ਹੈ ਪਰ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਕਾਰਨ ਇਹ ਤੈਅ ਨਹੀਂ ਹੋ ਸਕਿਆ ਕਿ ਉਨ੍ਹਾਂ ਵਿਧਾਨ ਸਭਾ ਹਲਕਿਆਂ ਦੀ ਸੂਚੀ ਭੇਜੀ ਜਾਵੇ ਜਾਂ ਨਹੀਂ।

ਪੜ੍ਹੋ ਇਹ ਵੀ ਖ਼ਬਰ - ਭਵਾਨੀਗੜ੍ਹ : ਸ਼ਹੀਦਾਂ ਦੀ ਬਣੀ ਸਮਾਧ ’ਤੇ ਪਏ ਗੁਟਕਾ ਸਾਹਿਬ ਦੀ ਬੇਅਦਬੀ, ਗੋਲਕ ਤੋੜਨ ਦੀ ਵੀ ਕੀਤੀ ਕੋਸ਼ਿਸ਼

ਮਜੀਠੀਆ ਦੀਆਂ ਗੱਲਾਂ ਦਾ ਜਵਾਬ ਦਿੰਦੇ ਹੋਏ ਰੰਧਾਵਾ ਨੇ ਤੰਜ ਕੱਸਦੇ ਹੋਏ ਕਿਹਾ ਕਿ ਮਜੀਠੀਆ ਨੇ ਠੀਕ ਕਿਹਾ ਕਿ ਉਹ ਮਾਮਲਾ ਦਰਜ ਹੋਣ ਤੋਂ ਬਾਅਦ ਮੇਰੇ ਜਾਂ ਫਿਰ ਮੁੱਖ ਮੰਤਰੀ ਚੰਨੀ ਦੇ ਘਰ ਰਹਿ ਰਿਹਾ ਹੋਣਾ। ਇਸ ਦਾ ਮੁੱਖ ਕਾਰਨ ਇਹ ਹੈ ਕਿ ਮੇਰਾ ਅਤੇ ਮਜੀਠੀਆ ਦਾ ਆਪਸ ’ਚ ਪਿਆਰ ਬਹੁਤ ਹੈ ਅਤੇ ਦੋਵੇਂ ਹਮੇਸ਼ਾ ਇਕੱਠੇ ਘੁੰਮਦੇ ਰਹਿੰਦੇ ਹਾਂ। ਰੰਧਾਵਾ ਨੇ ਕਿਹਾ ਕਿ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਮਜੀਠੀਆ ਕਿਥੇ ਸੀ, ਉਸ ਦਾ ਜਵਾਬ ਕਿਸੇ ਨੂੰ ਪੁੱਛਣ ਦੀ ਕੋਈ ਨਹੀਂ, ਕਿਉਂਕਿ ਉਹ ਉਸ ਦੇ ਹੀ ਘਰ ’ਚ ਰਹਿ ਰਿਹਾ ਸੀ। ਇਸ ਦੇ ਨਾਲ ਹੀ ਰੰਧਾਵਾ ਨੇ ਕਿਹਾ ਕਿ ਜਦੋਂ ਮਜੀਠੀਆ ਦਾ ਦਿਲ ਕਰਦਾ ਉਹ ਮੁੱਖ ਮੰਤਰੀ ਚੰਨੀ ਦੀ ਕੋਠੀ ਵੀ ਚਲੇ ਜਾਂਦਾ ਸੀ। ਇਸ ਤੋਂ ਇਲਾਵਾ ਉਹ 3 ਦਿਨ ਅਮਿਤ ਸ਼ਾਹ ਦੇ ਘਰ ਵੀ ਰਹਿ ਕੇ ਆਇਆ ਹੈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

 

rajwinder kaur

This news is Content Editor rajwinder kaur