ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'
Monday, Feb 23, 2026 - 02:26 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)– ਬੀਤੇ ਦਿਨੀਂ ਸਰਹੱਦੀ ਪਿੰਡ ਆਦੀਆ 'ਚ ਇੱਕ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਤੇ ਪੁਲਸ ਦੇ ਏਐਸਆਈ ਗੁਰਨਾਮ ਸਿੰਘ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ਮਾਮਲੇ 'ਚ ਪੁਲਸ ਨੂੰ ਅਜੇ ਤੱਕ ਕੋਈ ਢੁੱਕਵੀਂ ਸਫਲਤਾ ਹਾਸਲ ਨਹੀਂ ਹੋਈ। ਇਸ ਘਟਨਾ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਮੌਕੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਪਿੰਡ ਆਦੀਆਂ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਸਰਹੱਦੀ ਖੇਤਰ ਵਿੱਚ ਇਸ ਤਰ੍ਹਾਂ ਦੀ ਘਟਨਾ ਵਾਪਰਣਾ ਬਹੁਤ ਹੀ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸੁਰੱਖਿਆ ਦੀ ਇਹ ਹਾਲਤ ਹੈ ਤਾਂ ਆਮ ਥਾਵਾਂ ‘ਤੇ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣੇਗੀ। ਉਨ੍ਹਾਂ ਇਸ ਮਾਮਲੇ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ।
ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ
ਰੰਧਾਵਾ ਨੇ ਦੱਸਿਆ ਕਿ ਪਿੰਡ ਆਦੀਆਂ ਦੇ ਸਰਪੰਚ ਅਨੁਸਾਰ ਥਾਣਾ ਦੌਰਾਂਗਲਾ ਦੇ ਐਸਐਚਓ ਵੱਲੋਂ ਫੋਨ ਕਰਕੇ ਕਿਹਾ ਗਿਆ ਕਿ ਜਾ ਕਿ ਮੁਲਾਜ਼ਮ ਫੋਨ ਨਹੀਂ ਚੁੱਕ ਰਹੇ। ਉਨ੍ਹਾਂ ਕਿਹਾ ਕਿ ਇਹ ਚਿੰਤਾਜਨਕ ਗੱਲ ਹੈ ਕਿ ਇਲਾਕੇ ਦੇ ਥਾਣਾ ਮੁਖੀ ਨੂੰ ਖੁਦ ਘਟਨਾ ਬਾਰੇ ਪੂਰੀ ਜਾਣਕਾਰੀ ਨਹੀਂ ਸੀ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੋਹਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਦੀਆਂ ਖੁਫੀਆ ਏਜੰਸੀਆਂ ਇਸ ਮਾਮਲੇ ਵਿੱਚ ਅਸਫਲ ਰਹੀਆਂ ਹਨ। ਰੰਧਾਵਾ ਨੇ ਕਿਹਾ ਕਿ ਉਹ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਬੀਐਸਐਫ ਦੀ ਭੂਮਿਕਾ ਦੀ ਜਾਂਚ ਦੀ ਮੰਗ ਕਰਨਗੇ, ਨਾਲ ਹੀ ਉਨ੍ਹਾਂ ਨੇ ਪੁਲਸ ਸਟੇਸ਼ਨ ਦੇ ਅਧਿਕਾਰੀ ਅਤੇ ਐਸਐਸਪੀ ਗੁਰਦਾਸਪੁਰ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਕੋਲ ਪੰਜਾਬ ਦੇ ਡੀਜੀਪੀ ਨੂੰ ਤੁਰੰਤ ਹਟਾਉਣ ਦੀ ਮੰਗ ਰੱਖੀ ਜਾਵੇਗੀ।
ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ
ਰੰਧਾਵਾ ਨੇ ਇੱਕ ਸਰਕਾਰੀ ਸਮਾਗਮ ਵਿੱਚ ਡੀਜੀਪੀ ਵੱਲੋਂ ਪਿੰਡ ਰੱਖਿਆ ਕਮੇਟੀਆਂ ਦੇ ਜ਼ਿਕਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪਿੰਡ ਵਿੱਚ ਪਿੰਡ ਰੱਖਿਆ ਕਮੇਟੀ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਲੋੜ ਪੈਣ ‘ਤੇ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਆਪਣੇ ਸੰਸਦ ਮੈਂਬਰ ਫੰਡ ਵਿੱਚੋਂ ਸਰਹੱਦੀ ਖੇਤਰ ਵਿੱਚ ਨਵੇਂ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਕਿਉਂਕਿ ਮੌਜੂਦਾ ਕੈਮਰੇ ਬਹੁਤ ਮਾੜੀ ਹਾਲਤ ਵਿੱਚ ਹਨ।
ਇਹ ਵੀ ਪੜ੍ਹੋ- ਪੁਲਸ ਮੁਲਜ਼ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੋਸਟ ਮਗਰੋਂ ਹੁਣ 5 ਵਿਅਕਤੀਆਂ ਦੀ cctv ਹੋ ਰਹੀ ਵਾਇਰਲ
ਰੰਧਾਵਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਖੁਦ ਮੌਕੇ ‘ਤੇ ਪਹੁੰਚਣਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇ ਪੁਲਸ ਦੇ ਆਪਣੇ ਅਧਿਕਾਰੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣੇਗੀ। ਅੰਤ ਵਿੱਚ ਉਨ੍ਹਾਂ ਕਿਹਾ ਕਿ ਦੋਵੇਂ ਸ਼ਹੀਦ ਪੁਲਸ ਅਧਿਕਾਰੀਆਂ ਨੂੰ ਯੋਗ ਸਨਮਾਨ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
