ਸੁਖਜਿੰਦਰ ਰੰਧਾਵਾ ਦਾ ਵੱਡਾ ਹਮਲਾ, ਕਿਹਾ ‘ਮਜੀਠੀਆ ਖ਼ਿਲਾਫ਼ ਦਰਜ FIR ’ਤੇ ਸਵਾਲ ਚੁੱਕਣ ਵਾਲੀ ‘ਆਪ’ ਕੌਣ’

Monday, Jan 03, 2022 - 01:33 PM (IST)

ਸੁਖਜਿੰਦਰ ਰੰਧਾਵਾ ਦਾ ਵੱਡਾ ਹਮਲਾ, ਕਿਹਾ ‘ਮਜੀਠੀਆ ਖ਼ਿਲਾਫ਼ ਦਰਜ FIR ’ਤੇ ਸਵਾਲ ਚੁੱਕਣ ਵਾਲੀ ‘ਆਪ’ ਕੌਣ’

ਚੰਡੀਗੜ੍ਹ (ਬਿਊਰੋ) - ਮਜੀਠੀਆ ’ਤੇ ਦਰਜ ਕੀਤੇ ਮਾਮਲੇ ਨੂੰ ਲੈ ਕੇ ਸਿਆਸਤ ਭੱਖ ਚੁੱਕੀ ਹੈ, ਜਿਸ ਕਾਰਨ ਵਿਰੋਧੀ ਵਾਰ-ਵਾਰ ਉਨ੍ਹਾਂ ’ਤੇ ਹਮਲਾ ਕਰ ਰਹੇ ਹਨ। ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਮਜੀਠੀਆ ’ਤੇ ਵੱਡੇ ਦੋਸ਼ ਲਗਾਏ ਹਨ। ਰੰਧਾਵਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਨ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਮਜੀਠੀਆ ਦੇ ਗੈਂਗਸਟਰਾਂ ਨਾਲ ਸਬੰਧ ਹਨ। ਸੀਨੀਅਰ ਬਾਦਲ ਨਸ਼ਾ ਤਸਕਰਾਂ ਦੀ ਹਮਾਇਤੀ ਕਰ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

ਆਪ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਰੰਧਾਵਾ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਦਰਜ ਐੱਫ.ਆਈ.ਆਰ ’ਤੇ ਸਵਾਲ ਚੁੱਕਣ ਵਾਲੀ ਆਮ ਆਦਮੀ ਪਾਰਟੀ ਕੌਣ ਹੈ? ਰੰਧਾਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਪੇਟੇ ’ਚ ਲੈਂਦੇ ਹੋਏ ਕਿਹਾ ਕਿ ਇਹ ਉਹ ਵਿਅਕਤੀ ਹੈ, ਜਿਸ ਨੇ ਖੁਦ ਮਜੀਠੀਆ ਤੋਂ 2018 ’ਚ ਮੁਆਫ਼ੀ ਮੰਗੀ ਸੀ। ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਮੈਨੂੰ ਪਹਿਲਾਂ ਇਹ ਦੱਸਣ ਕੀ ਜਿਨ੍ਹਾਂ ਸ਼ਖ਼ਸ ਨੇ ਆਮ ਆਦਮੀ ਪਾਰਟੀ ਨੂੰ ਖੜ੍ਹਾ ਕੀਤਾ, ਉਨ੍ਹਾਂ ਸ਼ਖਲ ’ਚੋਂ ਇਸ ਸਮੇਂ ਕੌਣ-ਕੌਣ ਲੋਕ ਇਸ ਪਾਰਟੀ ’ਚ ਸ਼ਾਮਲ ਹਨ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ’ਤੇ CM ਚੰਨੀ ਤੇ ਮੰਤਰੀ ਆਸ਼ੂ ਦਾ ਡਬਲ ਅਟੈਕ, ਵਿੰਨ੍ਹੇ ਇਹ ਨਿਸ਼ਾਨੇ

ਰੰਧਾਵਾ ਨੇ ਕਿਹਾ ਕਿ ਇਸ ਪਾਰਟੀ ਨੂੰ ਬਣਾਉਣ ਵਾਲੇ ਸਾਰੇ ਸ਼ਖ਼ਸ ਹੋਰ ਪਾਰਟੀਆਂ ’ਚ ਸ਼ਾਮਲ ਹੋ ਗਏ ਹਨ। ਰੰਧਾਵਾ ਨੇ ਕਿਹਾ ਕਿ ਸਾਨੂੰ ਬੋਲਣ ਵਾਲੇ ਕੇਜਰੀਵਾਲ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ, ਫਿਰ ਗੱਲ ਕਰਨ। ਉਨ੍ਹਾਂ ਨੇ ਕਿਹਾ ਕਿ 22 ਵਿਧਾਇਕਾਂ ’ਚੋਂ 12 ਵਿਧਾਇਕ ਇਨ੍ਹਾਂ ਨੂੰ ਛੱਡ ਕੇ ਚਲੇ ਗਏ ਹਨ। ਕੇਜਰੀਵਾਲ ਨੂੰ ਚਿਤਾਵਨੀ ਦਿੰਦੇ ਹੋਏ ਰੰਧਾਵਾ ਨੇ ਕਿਹਾ ਕਿ ਉਹ ਉਸ ਨਾਲ ਖ਼ੁੱਲ੍ਹ ਕੇ ਗੱਲਬਾਤ ਕਰਨ। 

ਪੜ੍ਹੋ ਇਹ ਵੀ ਖ਼ਬਰ - ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ: ਕਾਂਗਰਸੀ ਆਗੂ ’ਤੇ ਚਲਾਈਆਂ ਗੋਲੀਆਂ, ਭਤੀਜੇ ਦੀ ਮੌਤ


author

rajwinder kaur

Content Editor

Related News