ਸੁਖਜਿੰਦਰ ਰੰਧਾਵਾ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

06/13/2024 1:39:05 PM

ਪਠਾਨਕੋਟ (ਅਦਿਤਿਆ )- ਅੱਜ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਬਣਨ ਮਗਰੋਂ ਅਧਿਆਤਮ ਦੇ ਕੇਂਦਰ ਰਾਧਾ ਸੁਵਾਮੀ ਸਤਿਸੰਗ ਬਿਆਸ ਵਿਖੇ ਨਤਮਸਤਕ ਹੋ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਕਿਹਾ ਕਿ ਮੈਂ  ਜਦੋਂ ਵੀ ਡੇਰਾ ਬਿਆਸ ਵਿਖੇ ਆਇਆ ਹਾਂ ਮੇਰੀ ਰੂਹ ਨੂੰ ਇਸ ਅਧਿਆਤਮ ਕੇਂਦਰ  ਵਿਖੇ ਆ ਕੇ ਸਕੂਨ ਮਿਲਦਾ ਹੈ ।

ਇਹ ਵੀ ਪੜ੍ਹੋ-  ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਉਹਨਾਂ ਕਿਹਾ ਕਿ ਡੇਰਾ ਬਿਆਸ ਵੱਲੋਂ ਕੋਰੋਨਾ ਕਾਲ ਦੌਰਾਨ ਜੋ ਲੋਕ ਸੇਵਾ ਕੀਤੀ ਹੈ ਉਹ ਇਕ ਵਿਲੱਖਣ ਸੇਵਾ ਵੱਜੋਂ ਸਾਡੇ ਮਨਾਂ ਵਿੱਚ ਹਮੇਸ਼ਾ ਯਾਦ ਰਹੇਗੀ। ਉਹਨਾਂ ਬਾਬਾ  ਗੁਰਿੰਦਰ ਸਿੰਘ ਢਿੱਲੋਂ ਜੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਬੇਹੱਦ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News